ਅੰਮ੍ਰਿਤਸਰ, 23 ਨਵੰਬਰ 2026: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਦੇ ਅਧੀਨ ਆਉਂਦੇ ਪਿੰਡ ਜਲਾਲ ਉਸਮਾ ‘ਚ ਇੱਕ ਅੱਠ ਸਾਲ ਦੇ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਵੱਢ ਲਿਆ, ਜਿਸ ਕਾਰਨ ਗੰਭੀਰ ਰੂਪ ‘ਚ ਜ਼ਖਮੀ ਬੱਚੇ ਦੀ ਜਾਨ ਚਲੀ ਗਈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਮ੍ਰਿਤਕ ਦੇਹ ਨੇੜਲੇ ਖੇਤ ‘ਚੋਂ ਮਿਲੀ ਅਤੇ ਨੇੜਲੇ ਬੱਚਿਆਂ ਨੇ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ।
ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ‘ਚ ਲੈ ਲਿਆ ਅਤੇ ਪੋਸਟਮਾਰਟਮ ਕੀਤਾ ਗਿਆ। ਮ੍ਰਿਤਕ ਬੱਚੇ ਦੀ ਪਛਾਣ 8 ਸਾਲ ਦੇ ਰਣਜੀਤ ਸਿੰਘ ਵਜੋਂ ਹੋਈ ਹੈ। ਇੱਕ ਨਜ਼ਦੀਕੀ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਣਜੀਤ ਸਿੰਘ ਪਰਿਵਾਰ ‘ਚ ਸਭ ਤੋਂ ਛੋਟਾ ਸੀ, ਤਿੰਨ ਭੈਣਾਂ ਦਾ ਇਕਲੌਤੇ ਭਰਾ ਸੀ। ਸੋਮਵਾਰ ਨੂੰ, ਰਣਜੀਤ ਸਿੰਘ ਸਕੂਲ ਲਈ ਘਰੋਂ ਸਕੂਲ ਗਿਆ ਸੀ ਜਦੋਂ ਅਵਾਰਾ ਕੁੱਤਿਆਂ ਨੇ ਉਸਨੂੰ ਘੇਰ ਲਿਆ ਅਤੇ ਉਸਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ, ਪਿੰਡ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੂਰਾ ਪਿੰਡ ਇਸ ਘਟਨਾ ਤੋਂ ਦੁਖੀ ਹੈ। ਉਹ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦੇ ਹਨ।




