Akali Dal and BJP Alliance

ਪੰਜਾਬ ਦੀ ਸਿਆਸਤ ‘ਚ ਵੱਡਾ ਉਲਟਫੇਰ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਹੋਇਆ ਗਠਜੋੜ

ਦਿੱਲੀ , 21 ਨਵੰਬਰ 2026: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਨਵੇਂ ਸਿਰੇ ਤੋਂ ਗਠਜੋੜ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2027 ਇਕੱਠੇ ਚੋਣ ਲੜਨਗੇ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ ਭਾਜਪਾ ਅੱਜ ਦਿੱਲੀ ਵਿਖੇ ਮੁੱਖ ਦਫ਼ਤਰ ਪਹੁੰਚੇ। ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਰਵਨੀਤ ਸਿੰਘ ਬਿੱਟੂ, ਮਨਜਿੰਦਰ ਸਿੰਘ ਸਿਰਸਾ ਅਤੇ ਅਸ਼ਵਨੀ ਕੁਮਾਰ ਤੇ ਸੁਨੀਲ ਜਾਖੜ ਵੀ ਪਹੁੰਚ ਗਏ ਹਨ।

ਇਸ ਗਠਜੋੜ ਦਾ ਰਸਮੀ ਐਲਾਨ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਦੀ ਮੌਜੂਦਗੀ ‘ਚ ਇਸ ਰਾਜਨੀਤਿਕ ਫੈਸਲੇ ‘ਤੇ ਮੋਹਰ ਲਗਾਈ ਗਈ। ਦੋਵਾਂ ਪਾਰਟੀਆਂ ਵਿਚਕਾਰ ਗੱਲਬਾਤ, ਜੋ ਪਿਛਲੇ ਮਹੀਨੇ ਤੋਂ ਚੱਲ ਰਹੀ ਸੀ, ਹੁਣ ਆਪਣੇ ਆਖਰੀ ਪੜਾਅ ‘ਤੇ ਖਤਮ ਹੋਈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸੀਟਾਂ ਦੀ ਵੰਡ ਦਾ ਇੱਕ ਸੰਭਾਵੀ ਫਾਰਮੂਲਾ ਸਾਹਮਣੇ ਆਇਆ ਹੈ।

Read More: ਪੰਜਾਬ ਕਾਂਗਰਸ ਦੀ ਅੱਜ ਚੰਡੀਗੜ੍ਹ ਵਿਖੇ ਬੈਠਕਾਂ, 40 ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਦੀ ਉਮੀਦ

ਵਿਦੇਸ਼

Scroll to Top