Arvind Kejriwal comment on akali Dal

ਅਕਾਲੀ ਦਲ ਤੇ ਭਾਜਪਾ ਨੇ ਸੱਤਾ ਲਈ ਕੀਤਾ ਗਠਜੋੜ: ਅਰਵਿੰਦ ਕੇਜਰੀਵਾਲ

ਦਿੱਲੀ, 24 ਨਵੰਬਰ 2026: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਮੁੜ ਗਠਜੋੜ ਬਾਰੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਸਾਡਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ। ਇਹ ਲੋਕ ਕਦੇ ਸੱਤਾ ਲਈ ਇਕੱਠੇ ਹੁੰਦੇ ਹਨ, ਕਦੇ ਵੱਖ ਹੋ ਜਾਂਦੇ ਹਨ, ਅਤੇ ਫਿਰ ਦੁਬਾਰਾ ਇਕੱਠੇ ਹੋ ਜਾਂਦੇ ਹਨ। ਦੂਜੇ ਪਾਸੇ, ਅਸੀਂ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੇ ਹਾਂ।

ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਪੰਜਾਬ ਦੇਖ ਸਕਦਾ ਹੈ ਕਿ ਭਗਵੰਤ ਮਾਨ ਨੇ ਪਿਛਲੇ ਪੰਜ ਸਾਲਾਂ ‘ਚ ਚੀਜ਼ਾਂ ਨੂੰ ਠੀਕ ਕਰਨ ਲਈ ਕਿੰਨੀ ਮਿਹਨਤ ਨਾਲ ਕੰਮ ਕੀਤਾ ਹੈ, ਤਾਂ ਜੋ ਪਿਛਲੇ 70-75 ਸਾਲਾਂ ‘ਚ ਪੰਜਾਬ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।”

ਅਕਾਲੀ ਦ ਐਨਡੀਏ ਦਾ ਪੁਰਾਣਾ ਸਹਿਯੋਗੀ: ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਐਨਡੀਏ ਦਾ ਸਭ ਤੋਂ ਪੁਰਾਣਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਅੱਜ ਐਨਡੀਏ ‘ਚ ਵਾਪਸ ਆ ਰਿਹਾ ਹੈ। ਮੈਂ ਆਪਣੇ ਸਾਰੇ ਅਕਾਲੀ ਦਲ ਸਾਥੀਆਂ ਅਤੇ ਸੁਖਬੀਰ ਸਿੰਘ ਬਾਦਲ ਦਾ ਐਨਡੀਏ ‘ਚ ਦਿਲੋਂ ਸਵਾਗਤ ਕਰਦਾ ਹਾਂ। ਕੱਲ੍ਹ, ਜਦੋਂ ਮੈਂ ਪ੍ਰਧਾਨ ਮੰਤਰੀ ਨਾਲ ਐਨਡੀਏ ਦੇ ਵਿਸਥਾਰ ਬਾਰੇ ਗੱਲ ਕੀਤੀ ਸੀ, ਤਾਂ ਉਨ੍ਹਾਂ ਨੇ ਸੁਖਬੀਰ ਅਤੇ ਸਾਡੇ ਪ੍ਰਧਾਨ ਨੂੰ ਵੀ ਫੋਨ ਕੀਤਾ।

ਉਨ੍ਹਾਂ ਕਿਹਾ ਕਿ ਐਨਡੀਏ ਹੁਣ ਸੰਪੂਰਨ ਹੈ, ਕਿਉਂਕਿ ਬਾਦਲ ਸਾਹਿਬ ਦੀ ਪਾਰਟੀ ਤੋਂ ਬਿਨਾਂ ਐਨਡੀਏ ਅਧੂਰਾ ਸੀ। ਮੈਨੂੰ ਵਿਸ਼ਵਾਸ ਹੈ ਕਿ ਇਹ ਗਠਜੋੜ ਪੰਜਾਬ, ਦੇਸ਼ ਭਰ ਅਤੇ ਦੁਨੀਆ ਭਰ ‘ਚ ਹਿੰਦੂ-ਸਿੱਖ ਭਾਈਚਾਰੇ ਦਾ ਪ੍ਰਤੀਕ ਬਣ ਜਾਵੇਗਾ ਅਤੇ ਦੋਵੇਂ ਪਾਰਟੀਆਂ ਇਸ ਦਿਸ਼ਾ ‘ਚ ਇਕੱਠੇ ਅੱਗੇ ਵਧਣਗੀਆਂ।”

Read More: ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕੱਸਿਆ ਤੰਜ

ਵਿਦੇਸ਼

Scroll to Top