ਪੰਜਾਬ ’ਚ ਅਗਲੇ ਤਿੰਨ ਦਿਨ ਸੰਘਣੀ ਧੁੰਦ ਦਾ ਅਲਰਟ

ਪੰਜਾਬ ’ਚ ਅਗਲੇ ਤਿੰਨ ਦਿਨ ਸੰਘਣੀ ਧੁੰਦ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਚੰਡੀਗੜ੍ਹ, 25 ਨਵੰਬਰ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣਾ ਸ਼ੁਰੂ ਹੋ ਗਿਆ ਹੈ। ਠੰਢ ਦੇ ਨਾਲ ਹੁਣ ਸੂਬੇ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਯਾਨੀ 27 ਨਵੰਬਰ ਤੱਕ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈ ਸਕਦੀ ਹੈ। ਇਸ ਕਾਰਨ ਸਵੇਰ ਅਤੇ ਰਾਤ ਦੇ ਸਮੇਂ ਲੋਕਾਂ ਨੂੰ ਆਵਾਜਾਈ ਦੌਰਾਨ ਸਾਵਧਾਨ ਰਹਿਣ ਦੀ ਲੋੜ ਹੈ।

ਚੰਡੀਗੜ੍ਹ ਵਿੱਚ ਵੀ ਧੁੰਦ ਪੈਣ ਦੀ ਸੰਭਾਵਨਾ

ਚੰਡੀਗੜ੍ਹ ਵਿੱਚ ਫਿਲਹਾਲ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਇੱਥੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ, 26 ਅਤੇ 27 ਨਵੰਬਰ ਨੂੰ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ।

ਪਠਾਨਕੋਟ ਰਿਹਾ ਸਭ ਤੋਂ ਠੰਢਾ

ਦੂਜੇ ਪਾਸੇ, ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਵੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਘੱਟ 7.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿੱਚ ਆ ਰਹੇ ਇਸ ਬਦਲਾਅ ਦੇ ਮੱਦੇਨਜ਼ਰ ਸਵੇਰੇ ਘਰੋਂ ਨਿਕਲਣ ਵਾਲੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।

READ MORE : ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਵਿਦੇਸ਼

Scroll to Top