ਖੰਨਾ, 26 ਨਵੰਬਰ 2026: ਪੰਜਾਬੀ ਗਾਇਕ ਕਾਸ਼ੀ ਨਾਥ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਾਂ ਪਾਰਵਤੀ ਬਾਰੇ ਸਟੇਜ ਸ਼ੋਅ ਦੌਰਾਨ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਖੰਨਾ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਚੇਅਰਮੈਨ ਰਾਜੀਵ ਟੰਡਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਸ਼ਿਕਾਇਤ ਮੁਤਾਬਕ, ਗਾਇਕ ਨੇ ਇੱਕ ਲਾਈਵ ਸਟੇਜ ਪ੍ਰੋਗਰਾਮ ਦੌਰਾਨ ਮਾਂ ਪਾਰਵਤੀ ਅਤੇ ਭਗਵਾਨ ਗਣੇਸ਼ ਨਾਲ ਸਬੰਧਤ ਵਿਵਾਦਤ ਬਿਆਨ ਦਿੱਤਾ ਸੀ। ਇਸ ਦੀ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਵੀ ਸਾਂਝੀ ਕੀਤੀ ਗਈ, ਜਿਸ ਤੋਂ ਬਾਅਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ।
ਮਿਲੀ ਜਾਣਕਾਰੀ ਅਨੁਸਾਰ ਕਾਸ਼ੀ ਨਾਥ ਹਰਿਆਣਾ ਦੇ ਕੈਥਲ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
READ MORE : ਨੌਨਵੇਜ਼ ਖਾਣ ਦੇ ਸ਼ੋਕੀਨਾਂ ਲਈ ਖੁਸ਼ਖਬਰੀ! ਆਂਡੇ ਅਤੇ ਚਿਕਨ ਹੋਏ ਸਸਤੇ, ਜਾਣੋ ਕੀ ਹੈ ਕਾਰਨ




