PU Student suicide

ਪੰਜਾਬ ਯੂਨੀਵਰਸਿਟੀ ਦੇ ਹੋਸਟਲ ‘ਚ ਮਿਲੀ ਵਿਦਿਆਰਥੀ ਦੀ ਲਾ.ਸ਼, ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ, 26 ਨਵੰਬਰ 2026: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਉਸਦੇ ਹੋਟਲ ‘ਚ ਨੰਬਰ 5 ਦੇ ਕਮਰੇ ਨੰਬਰ 2/58 ‘ਚ ਲਟਕਦੀ ਮਿਲੀ ਹੈ। ਮ੍ਰਿਤਕ ਦੀ ਪਛਾਣ ਆਰੀਅਨ ਵਜੋਂ ਹੋਈ ਅਤੇ ਖੁਦਕੁਸ਼ੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਆਰੀਅਨ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (UIET) ਦਾ ਪਹਿਲੇ ਸਾਲ ਦਾ ਵਿਦਿਆਰਥੀ ਸੀ।

ਇਹ ਘਟਨਾ ਵੀਰਵਾਰ ਨੂੰ ਵਾਪਰੀ, ਜਿਸ ਨਾਲ ਹੋਸਟਲ ‘ਚ ਰਹਿਣ ਵਾਲੇ ਵਿਦਿਆਰਥੀਆਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਫੰਦੇ ਤੋਂ ਕੱਢਿਆ ਅਤੇ ਹਸਪਤਾਲ ਭੇਜ ਦਿੱਤਾ।

ਮਰਨ ਵਾਲਾ ਵਿਦਿਆਰਥੀ ਆਰੀਅਨ ਜੰਮੂ ਦਾ ਰਹਿਣ ਵਾਲਾ ਸੀ। ਉਹ ਹੋਸਟਲ ਦੀ ਦੂਜੀ ਮੰਜ਼ਿਲ ‘ਤੇ ਇੱਕ ਕਮਰੇ ‘ਚ ਰਹਿੰਦਾ ਸੀ। ਆਰੀਅਨ ਬੁੱਧਵਾਰ ਦੇਰ ਰਾਤ ਹੋਸਟਲ ਵਾਪਸ ਆਇਆ। ਵੀਰਵਾਰ ਸਵੇਰੇ 10:30 ਵਜੇ ਦੇ ਕਰੀਬ ਉਸਦਾ ਰੂਮਮੇਟ ਕਮਰੇ ਤੋਂ ਬਾਹਰ ਚਲਾ ਗਿਆ। ਜਦੋਂ ਉਹ ਦੁਪਹਿਰ 1:45 ਵਜੇ ਦੇ ਕਰੀਬ ਵਾਪਸ ਆਇਆ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ।

ਜਦੋਂ ਕਾਫ਼ੀ ਦੇਰ ਤੱਕ ਫੋਨ ਕਰਨ ਅਤੇ ਦਰਵਾਜ਼ਾ ਖੜਕਾਉਣ ਤੋਂ ਬਾਅਦ ਕੋਈ ਜਵਾਬ ਨਾ ਆਇਆ ਤਾਂ ਉਸਨੇ ਗਾਰਡ ਨੂੰ ਬੁਲਾਇਆ। ਫਿਰ ਦੋਵਾਂ ਨੇ ਦਰਵਾਜ਼ਾ ਧੱਕਾ ਦੇ ਕੇ ਖੋਲ੍ਹ ਦਿੱਤਾ। ਇੱਕ ਵਾਰ ਦਰਵਾਜ਼ਾ ਖੁੱਲ੍ਹਣ ‘ਤੇ, ਆਰੀਅਨ ਕਮਰੇ ਦੇ ਅੰਦਰ ਫੰਦੇ ਨਾਲ ਲਟਕਿਆ ਹੋਇਆ ਮਿਲਿਆ।

Read More: ਚੰਡੀਗੜ੍ਹ ਦੇ ਸਰਕਾਰੀ ਮੁਲਾਜ਼ਮਾਂ ਨੂੰ ਅੱਧੀ ਤਨਖਾਹ ਵਾਲੀ ਛੁੱਟੀ ਦਾ ਮਿਲੇਗਾ ਲਾਭ

ਵਿਦੇਸ਼

Scroll to Top