Modi Cabinet Meeting

ਮੋਦੀ ਕੈਬਨਿਟ ਵੱਲੋਂ ਲੋਕ ਸਭਾ ਸੀਟਾਂ 50 ਫੀਸਦੀ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ, 27 ਨਵੰਬਰ 2026: Modi Cabinet Meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਾਰੇ ਸੂਬਿਆਂ ਲਈ ਲੋਕ ਸਭਾ ਸੀਟਾਂ ਦੀ ਗਿਣਤੀ 50 ਫੀਸਦੀ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸੋਧੀ ਹੋਈ ਵੱਧ ਤੋਂ ਵੱਧ ਸੀਟਾਂ ਦੀ ਸੀਮਾ 2050 ਤੱਕ ਲਾਗੂ ਰਹੇਗੀ।

ਇਹ ਅਹਿਮ ਫੈਸਲਾ 30 ਨਵੰਬਰ ਨੂੰ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਆਇਆ ਹੈ, ਜਿਸ ਦੌਰਾਨ ਸਰਕਾਰ ਵੱਲੋਂ ਹੱਦਬੰਦੀ ਨਾਲ ਸਬੰਧਤ ਮਹਿਲਾ ਰਾਖਵਾਂਕਰਨ ਬਿੱਲ ‘ਚ ਬਦਲਾਅ ਪੇਸ਼ ਕਰਨ ਦੀ ਉਮੀਦ ਹੈ।

ਲੋਕ ਸਭਾ ਸੀਟਾਂ ‘ਚ ਇਸ ਪ੍ਰਸਤਾਵਿਤ ਵਾਧੇ ਨੂੰ ਦੱਖਣੀ ਭਾਰਤੀ ਸੂਬਿਆਂ ਦੀ ਪ੍ਰਤੀਨਿਧਤਾ ‘ਤੇ ਹੱਦਬੰਦੀ ਦੇ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਦੂਰ ਕਰਨ ਲਈ ਇੱਕ ਸਰਕਾਰੀ ਯਤਨ ਵਜੋਂ ਦੇਖਿਆ ਜਾ ਰਿਹਾ ਹੈ।

ਪਹਿਲਾਂ ਦੀਆਂ ਰਿਪੋਰਟਾਂ ‘ਚ ਇਹ ਵੀ ਸੰਕੇਤ ਦਿੱਤਾ ਗਿਆ ਸੀ ਕਿ ਸਰਕਾਰ 1971 ਦੀ ਜਨਗਣਨਾ ਦੇ ਆਧਾਰ ‘ਤੇ ਸੀਟਾਂ ਦੇ ਮੌਜੂਦਾ ਅੰਤਰ-ਰਾਜੀ ਹਿੱਸੇ ਨੂੰ ਬਰਕਰਾਰ ਰੱਖਦੇ ਹੋਏ ਸਾਰੇ ਸੂਬਿਆਂ ਲਈ ਸੀਟਾਂ ਦੀ ਗਿਣਤੀ 50 ਫੀਸਦੀ ਵਧਾਉਣ ਦੇ ਫਾਰਮੂਲੇ ‘ਤੇ ਵਿਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਬੈਠਕ ਦੁਪਹਿਰ 1 ਵਜੇ ਸੇਵਾ ਤੀਰਥ ਵਿਖੇ ਬੁਲਾਈ ਗਈ ਸੀ, ਜਿਸ ‘ਚ ਸਾਰੇ ਮੰਤਰੀਆਂ ਦਾ ਮੌਜੂਦ ਹੋਣਾ ਜ਼ਰੂਰੀ ਸੀ।

Read more: ਪ੍ਰਸਿੱਧ ਚਿੱਤਰਕਾਰ ਸ. ਸੋਭਾ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਕੇਂਦਰ ਸਰਕਾਰ ਵੱਲੋਂ 125 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ

ਵਿਦੇਸ਼

Scroll to Top