ਚੰਡੀਗੜ੍ਹ, 27 ਨਵੰਬਰ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 311ਵੇਂ ਦਿਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਅਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੀਆਂ ਨੇ ਅੱਜ 145 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ।
ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,009 ਹੋ ਗਈ ਹੈ। ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ‘ਚ ਜਾਣਕਾਰੀ ਦੇ ਸਕਦੇ ਹਨ। ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 636ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ ਅਤੇ 138 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸ ਦੇ ਨਾਲ ਹੀ, ਸਿਰਫ਼ 636 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95,594 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 34 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
Read More: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਲਈ ₹100 ਕਰੋੜ ਦੇ ਬਜਟ ਨੂੰ ਮਨਜ਼ੂਰੀ




