ਚੰਡੀਗੜ੍ਹ, 27 ਨਵੰਬਰ 2026: ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੈਕਟਰ-78, ਸੋਹਾਣਾ, ਮੋਹਾਲੀ ਵਿਖੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ, ਵਿਸ਼ੇਸ਼ ਮਹਿਮਾਨ ਸੰਗੀਤਾ ਅਗਰਵਾਲ (ਮੈਨੇਜਿੰਗ ਡਾਇਰੈਕਟਰ), ਕਾਰਤਿਕ ਅਗਰਵਾਲ (ਮੈਨੇਜਿੰਗ ਡਾਇਰੈਕਟਰ) ਅਤੇ ਪ੍ਰਿੰਸੀਪਲ ਡਾ. ਵਿਸ਼ਾਲ ਦੀਪ ਨੇ ਸਮਾਗਮ ਦੀ ਸ਼ੋਭਾ ਵਧਾਈ।
ਸਮਾਗਮ ਦੀ ਸ਼ੁਰੂਆਤ ਚੇਅਰਮੈਨ ਸੁੰਦਰ ਲਾਲ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਤੋਂ ਬਾਅਦ ਸੰਵਿਧਾਨ ਦਿਵਸ ਦੀ ਸਹੁੰ ਚੁਕਾਈ ਗਈ, ਜਿਸ ਦੌਰਾਨ ਹਾਜ਼ਰ ਸਾਰੇ ਬੱਚਿਆਂ , ਸਮੂਹ ਸਟਾਫ਼ ਨੇ ਭਾਰਤੀ ਸੰਵਿਧਾਨ ‘ਚ ਦਰਜ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ।
ਇਸ ਤੋਂ ਬਾਅਦ ਸਮਾਗਮ ਸਿੱਖਿਆ ਵਿਭਾਗ ਦੇ ਆਡੀਟੋਰੀਅਮ ‘ਚ ਜਾਰੀ ਰਿਹਾ, ਜਿੱਥੇ ਪੂਰੇ ਉਤਸ਼ਾਹ ਅਤੇ ਸਨਮਾਨਪੂਰਨ ਮਾਹੌਲ ਵਿੱਚ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਚੇਅਰਮੈਨ ਸੁੰਦਰ ਲਾਲ ਅਗਰਵਾਲ, ਪ੍ਰਿੰਸੀਪਲ ਅਤੇ ਹੋਰ ਸਟਾਫ ਮੈਂਬਰਾਂ ਵੱਲੋਂ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਮੌਕੇ ਸਾਰਿਆਂ ਨੇ ਗਿਆਨ, ਬੁੱਧੀ ਅਤੇ ਰੌਸ਼ਨ ਭਵਿੱਖ ਲਈ ਅਸੀਸਾਂ ਦੀ ਕਾਮਨਾ ਕੀਤੀ।
ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਬੀ.ਐੱਸ.ਸੀ. ਨਰਸਿੰਗ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ ਵੱਲੋਂ ਪੇਸ਼ ਕੀਤੀ ਗਈ ਸੁਰੀਲੀ ਸਰਸਵਤੀ ਵੰਦਨਾ ਨਾਲ ਹੋਈ। ਆਡੀਟੋਰੀਅਮ ਵਿੱਚ ਉਤਸ਼ਾਹ ਭਰਿਆ ਮਾਹੌਲ ਦੇਖਣ ਨੂੰ ਮਿਲਿਆ। ਸਿੱਖਿਆ, ਲਾਅ, ਨਰਸਿੰਗ ਅਤੇ ਪੈਰਾਮੈਡੀਕਲ ਵਿਭਾਗਾਂ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਵਿਚਾਰਉਤੇਜਕ ਭਾਸ਼ਣਾਂ, ਸੁਰੀਲੇ ਗੀਤਾਂ ਅਤੇ ਮਨਮੋਹਕ ਨਾਚ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਸ ਸਮਾਗਮ ਦਾ ਇੱਕ ਵਿਸ਼ੇਸ਼ ਆਕਰਸ਼ਣ ਲਾਅ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਨੁੱਕੜ ਨਾਟਕ ਸੀ। ਇਸ ਪ੍ਰਭਾਵਸ਼ਾਲੀ ਨਾਟਕ ਰਾਹੀਂ ਵਿਦਿਆਰਥੀਆਂ ਨੇ ਨਾਗਰਿਕਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਅਧਿਕਾਰਾਂ ਨੂੰ ਸਮਝਣ ਅਤੇ ਜ਼ਿੰਮੇਵਾਰੀ ਨਾਲ ਵਰਤਣ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ।
ਸਮਾਗਮ ਦੀ ਸਮਾਪਤੀ ਪ੍ਰਿੰਸੀਪਲ ਡਾ. ਵਿਸ਼ਾਲ ਦੀਪ ਵੱਲੋਂ ਧੰਨਵਾਦ ਮਤਾ ਪੇਸ਼ ਕਰਨ ਨਾਲ ਹੋਈ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਸਦੀਵੀ ਆਦਰਸ਼ਾਂ ਤੋਂ ਪ੍ਰੇਰਿਤ ਕੀਤਾ। ਇਹ ਸਮਾਗਮ ਦੇਸ਼ ਭਗਤੀ, ਸੱਭਿਆਚਾਰਕ ਪ੍ਰਗਟਾਵੇ ਅਤੇ ਨਾਗਰਿਕ ਜਾਗਰੂਕਤਾ ਦਾ ਸੁੰਦਰ ਸੁਮੇਲ ਰਿਹਾ, ਜਿਸ ਨੇ ਸੰਵਿਧਾਨ ਦਿਵਸ ਨੂੰ ਸਮੁੱਚੇ ਕਾਲਜ ਪਰਿਵਾਰ ਲਈ ਯਾਦਗਾਰ ਬਣਾ ਦਿੱਤਾ।
ਕਾਲਜ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ, ਸ਼੍ਰੀਮਤੀ ਸੰਗੀਤਾ ਅਗਰਵਾਲ (ਕੋ-ਡਾਇਰੈਕਟਰ), ਕਾਰਤਿਕ ਅਗਰਵਾਲ, ਡਾ. ਵਿਸ਼ਾਲ ਦੀਪ (ਪ੍ਰਿੰਸੀਪਲ), ਸੁਸ਼੍ਰੀ ਰੀਨਾ ਪਾਲ, ਸੁਸ਼੍ਰੀ ਕ੍ਰਿਤਿਕਾ ਵੱਖ-ਵੱਖ ਵਿਭਾਗਾਂ ਦੇ ਹੋਰ ਸਾਰੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ, ਤਾਂ ਜੋ ਉਹ ਇੱਕ ਜ਼ਿੰਮੇਵਾਰ, ਸਮਾਵੇਸ਼ੀ ਅਤੇ ਲੋਕਤਾਂਤਰਿਕ ਸਮਾਜ ਦੀ ਸਿਰਜਣਾ ‘ਚ ਆਪਣਾ ਯੋਗਦਾਨ ਪਾ ਸਕਣ।
Read More: CBSA ਤੇ ਸੀਜੀਸੀ ਲਾਂਡਰਾਂ ਨੇ 6 ਦਿਨਾਂ AICTE ਅਟੱਲ ਸਪਾਂਸਰਡ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ




