ਸ੍ਰੀ ਮੁਕਤਸਰ ਸਾਹਿਬ, 27 ਨਵੰਬਰ 2026: ਭਾਰਤ ਦੀਆਂ ਯੁਨੀਵਰਸਿਟੀਆਂ ‘ਚ ਆਪਣਾ ਮੋਹਰੀ ਸਥਾਨ ਬਰਕਰਾਰ ਰੱਖਦਿਆਂ ਹੋਇਆਂ ਚੰਡੀਗੜ੍ਹ ਯੂਨੀਵਰਸਿਟੀ ਨੇ ਪ੍ਰਸਿੱਧ ਕਿਊ ਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਦੇ ਨਵੇਂ ਐਡੀਸ਼ਨ ‘ਚ ਲਗਾਤਾਰ ਚੌਥੇ ਸਾਲ ਭਾਰਤ ਦੀ ਨੰਬਰ ਇੱਕ ਪ੍ਰਾਈਵੇਟ ਯੂਨੀਵਰਸਿਟੀ ਹੋਣ ਦਾ ਮਾਣ ਹਾਸਲ ਕੀਤਾ ਹੈ।
ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਯੂਨੀਵਰਸਿਟੀ ਨੇ ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ ਦੇ 2024,2025 ਅਤੇ 2026 ਦੇ ਐਡੀਸ਼ਨਾਂ ‘ਚ ਭਾਰਤ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ‘ਚੋਂ ਪਹਿਲਾਂ ਸਥਾਨ ਨੂੰ ਆਪਣੇ ਨਾਮ ਕੀਤਾ ਸੀ।” ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਪ੍ਰੋ. (ਡਾ.) ਆਰ. ਐੱਸ. ਬਾਵਾ ਨੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।
ਪ੍ਰੋ. (ਡਾ) ਬਾਵਾ ਨੇ ਦੱਸਿਆ ਕਿ ਚੰਡੀਗੜ੍ਹ ਯੁਨੀਵਰਸਿਟੀ ਵੱਲੋਂ ਸਾਲ 2027- 28 ਦੇ ਅਕਾਦਿਮਕ ਸੈਸ਼ਨ ਲਈ ਮੋਹਾਲੀ ਅਤੇ ਲਖਨਾਊ ਕੈਂਪਸਾਂ ‘ਚ ਦਾਖਲੇ ਲਈ ਨੈਸ਼ਨਲ ਲੈਵਲ ਐਂਟਰੈਂਸ-ਕਮ- ਸਕਾਲਰਸ਼ਿਪ ਟੈਸਟ 2027 (ਸੀ.ਯੂ.ਸੀ.ਈ.ਟੀ. 2027) ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦਾਖਲਾ-ਕਮ-ਵਜ਼ੀਫਾ ਪ੍ਰੀਖਿਆ ਦਾ ਉਦੇਸ਼ ਹੋਣਹਾਰ ਅਤੇ ਆਰਥਿਕ ਪੱਖੋ ਕਮਜ਼ੋਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ।
ਇਸ ਦੇ ਤਹਿਤ ਯੋਗ ਵਿਦਿਆਰਥੀਆਂ ਨੂੰ 100 ਫੀਸਦੀ ਤੱਕ ਸਕਾਲਰਸ਼ਿਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰਤ ਪੋਰਟ https://www.cuchd.in/scholarship/ ) ਰਾਂਹੀ ਅਸਾਨੀ ਨਾਲ ਸੀ.ਯੂ.ਸੀ.ਈ.ਟੀ. 2027 ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੀ.ਯੂ.ਸੀ.ਈ.ਟੀ. 2027 ਵਿਸ਼ਵ ਪੱਧਰੀ ਸਿੱਖਿਆ ਹਾਸਲ ਕਰਨ ਦਾ ਇੱਕ ਆਹਿਮ ਮਾਧਿਅਮ ਹੈ। ਇਹ ਉਨ੍ਹਾਂ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗਾ, ਜੋ ਆਰਥਿਕ ਤੰਗੀਆਂ ਕਾਰਨ ਆਪਣੇ ਅਕਾਦਮਿਕ ਸੁਪਨਿਆਂ ਨੂੰ ਪੂਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।
ਪ੍ਰੋ. (ਡਾ) ਬਾਵਾ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇਸ ਸਕਾਲਰਸ਼ਿਪ ਯੋਜਨਾ ਤਹਿਤ ਮੋਹਾਲੀ ਕੈਂਪਸ ਦੇ ਵਿਦਿਆਰਥੀਆਂ ਲਈ 250 ਕਰੋੜ ਰੁਪਏ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਲਖਨਾਊ ਕੈਂਪਸ ਦੇ ਵਿਦਿਆਰਥੀਆਂ ਲਈ 75 ਕਰੋੜ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।
ਪ੍ਰੋ. (ਡਾ) ਬਾਵਾ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੁਣ ਤੱਕ 5,723 ਵਿਦਿਆਰਥੀਆਂ ਨੂੰ 6 ਕਰੋੜ ਰੁਪਏ ਦੀਆਂ ਡਿਫੈਂਸ ਸਕਾਲਰਸ਼ਿਪ ਵੀ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਰੱਖਿਆ ਬਲਾਂ ਵਿੱਚ ਸੇਵਾਵਾਂ ਨਿਭਾ ਰਹੇ ਜਵਾਨਾਂ ਦੇ ਬੱਚੇ ਅਤੇ ਪਰਿਵਾਰਿਕ ਮੈਂਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਰਮਡ ਫੋਰਸਿਜ਼ ਐਜੂਕੇਸ਼ਨਲ ਵੈਲਫੇਅਰ ਸਕੀਮ ਅਤੇ ਸ਼ਹੀਦ ਕੈਪਟਨ ਵਿਕਰਮ ਬੱਤਰਾ ਸਕਾਰਲਰਸ਼ਿਪ ਤਹਿਤ ਵਿਸ਼ੇਸ਼ ਵਿੱਤੀ ਸਹਾਇਤਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਕੰਪਨੀਆਂ ਦੀ ਪਹਿਲੀ ਪਸੰਦ ਬਣੀ ਹੋਈ ਹੈ।ਸਾਲ 2026 ਦੌਰਾਨ 1,300 ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਨੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ 10,000 ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਹਨ। ਇਸ ਦੌਰਾਨ ਸਭ ਤੋਂ ਵੱਧ ਅੰਤਰਰਾਸ਼ਟਰੀ ਪੈਕੇਜ 1.74 ਕਰੋੜ ਰੁਪਏ ਰਿਹਾ ਹੈ, ਜਦੋਂ ਸਭ ਤੋਂ ਵੱਧ ਘਰੇਲੂ ਪੈਕੇਜ 59.9 ਲੱਖ ਰੁਪਏ ਪ੍ਰਤੀ ਸਲਾਨਾ ਤੱਕ ਪਹੁੰਚਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ‘ਚੋਂ 31 ਤੋਂ ਵੱਧ ਕੰਪਨੀਆਂ ਨੇ ਵਿਦਿਆਰਥੀਆਂ ਨੂੰ 20 ਲੱਖ ਰੁਪਏ ਜਾਂ ਇਸ ਤੋਂ ਵੱਧ ਦੇ ਪੈਕੇਜ਼ਾਂ ਵਾਲੀਆਂ ਨੌਕਰੀਆਂ ਦੀ ਪੇਸ਼ਕਸ਼ ਕੀਤੀ, ਜਦੋਂ ਕਿ 52 ਕੰਪਨੀਆਂ ਨੇ ਅਜਿਹੇ ਮੌਕੇ ਪ੍ਰਦਾਨ ਕੀਤੇ ਹਨ ਜਿਨ੍ਹਾਂ ਵਿੱਚ ਸਲਾਨਾ ਤਨਖਾਹ ਪੈਕੇਜ 15 ਲੱਖ ਰੁਪਏ ਤੋਂ ਵੱਧ ਸਨ।
ਇਸ ਦੇ ਨਾਲ ਉਨ੍ਹਾਂ ਦੱਸਿਆ ਕਿ “ਸਾਲ 2026 ‘ਚ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਹੇ ਪੰਜਾਬ ਦੇ 1,730 ਤੋਂ ਵੱਧ ਵਿਦਿਆਰਥੀਆਂ ਨੇ ਨੌਕਰੀਆਂ ਹਾਸਲ ਕੀਤੀਆਂ, ਜਿਨ੍ਹਾਂ ‘ਚੋਂ 674 ਲੜਕੀਆਂ ਵੀ ਸ਼ਾਮਲ ਹਨ। ਇਨ੍ਹਾਂ ‘ਚੋਂ ਮਾਲਵਾ ਖੇਤਰ ਦੇ 658 ਵਿਦਿਆਰਥੀਆਂ ਨੂੰ ਵੀ ਰੁਜ਼ਗਾਰ ਦੇ ਮੌਕੇ ਮਿਲੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ 12,000 ਤੋਂ ਵੱਧ ਵਿਦਿਆਰਥੀ , ਜਿਨ੍ਹਾਂ ਵਿੱਚੋਂ 5,500 ਤੋਂ ਵੱਧ ਵਿਦਿਆਰਥੀ ਇੱਕਲੇ ਮਾਲਵਾ ਖੇਤਰ ਨਾਲ ਸਬੰਧਤ ਹਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ, ਇਸੇ ਤਰ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਸੂਬੇ ਦੇ ਨੌਜਵਾਨਾਂ ਲਈ ਉੱਚ ਸਿੱਖਿਆ ਹਾਸਲ ਕਰਨ ਦਾ ਇੱਕ ਪ੍ਰਮੁੱਖ ਪਸੰਦੀਦਾ ਕੇਂਦਰ ਬਣ ਕੇ ਉਭਰੀ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਦੇ ਬਾਰੇ ‘ਚ ਜਾਣਕਾਰੀ ਸਾਂਝਾ ਕਰਦਿਆਂ ਹੋਇਆ ਪ੍ਰੋ. (ਡਾ) ਬਾਵਾ ਨੇ ਕਿਹਾ, “ਸਾਲ 2026 ‘ਚ ਸ੍ਰੀ ਮੁਕਤਸਰ ਸਾਹਿਬ ਦੇ 14 ਵਿਦਿਆਰਥੀਆਂ ਨੇ ਚੋਟੀਆਂ ਦੀਆਂ ਕੰਪਨੀਆਂ ‘ਚ ਨੌਕਰੀਆਂ ਹਾਸਲ ਕੀਤੀਆ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿੱਚ ਸਹਿਜ ਵੀ ਸ਼ਾਮਲ ਹੈ, ਜੋ ਕਿ ਬੀ.ਟੈਕ. (ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ) ਦੇ ਆਈ.ਬੀ.ਐੱਮ. ਵਿਸ਼ੇਸ਼ਤਾ ਵਾਲੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਕੋਰਸ ਦਾ ਵਿਦਿਆਰਥੀ ਹੈ। ਸਹਿਜ ਨੇ ਸੀ.ਯੂ.ਸੀ.ਈ.ਟੀ. ਰਾਂਹੀ 50 ਫੀਸਦੀ ਸਕਾਲਰਸ਼ਿਪ ਹਾਸਲ ਕੀਤੀ ਸੀ ਅਤੇ ਹੁਣ ਉਸ ਨੂੰ ਅਮਰੀਕਾ ਦੀ ਆਈ.ਟੀ. ਕੰਪਨੀ ਮਿਡਟਾਊਨ ਸਾਫਟਵੇਅਰ ਵੱਲੋਂ ਨੌਕਰੀ ਦੀ ਪੇਸ਼ਕਸ਼ ਮਿਲੀ ਹੈ।
ਇਸੇ ਤਰ੍ਹਾਂ, ਬੀ.ਟੈਕ.(ਸੀ.ਐੱਸ.ਈ.ਕੋਰ) ਦੀ ਵਿਦਿਆਰਥਣ ਰੀਆ ਗਿਰਧਰ ਨੇ ਸੀ.ਯੂ.ਸੀ.ਈ.ਟੀ. ਰਾਹੀਂ 40 ਫੀਸਦੀ ਸਕਾਲਰਸ਼ਿਪ ਪ੍ਰਾਪਤ ਕੀਤੀ ਸੀ ਅਤੇ ਉਸ ਨੇ ਐੱਲ.ਟੀ.ਆਈ. ਮਾਇੰਡਟਰੀ ਲਿਮਟਿਡ ਵਿੱਚ ਨੌਕਰੀ ਹਾਸਲ ਕੀਤੀ ਹੈ, ਇਸ ਤੋਂ ਇਲਾਵਾ ਚਾਰੂ ਸਿੰਗਲਾ, ਜਿਸ ਨੇ ਸੀ.ਯੂ.ਸੀ.ਈ.ਟੀ. ਰਾਂਹੀ 50 ਫੀਸਦੀ ਸਕਾਲਰਸ਼ਿਪ ਪ੍ਰਾਪਤ ਕੀਤੀ ਸੀ ਅਤੇ ਫਿਲਿਪਸ ਇੰਡੀਆ ਲਿਮੀਟਡ ਵਿੱਚ ਨੌਕਰੀ ਮਿਲੀ ਹੈ।
ਉਨ੍ਹਾਂ ਅੱਗੇ ਸੰਬੋਧਨ ਕਰਦਿਆਂ ਹੋਇਆਂ ਦੱਸਿਆਂ ਕਿ ਸ੍ਰੀ ਮੁਕਤਸਰ ਸਾਹਿਬ ਦੇ ਤਿੰਨ ਵਿਦਿਆਰਥੀਆਂ ਨੇ ਇੱਕ ਤੋਂ ਵੱਧ ਚੋਟੀਆਂ ਦੀਆਂ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ‘ਚ ਬੀ.ਟੈਕ. (ਸੀ.ਐੱਸ.ਈ) ਦੇ ਵਿਦਿਆਰਥੀ ਅਨਿਰੱਧ ਗਗਨੇਜਾ ਨੂੰ ਕੋਗਨਿਜ਼ੈਂਟ ਅਤੇ ਐਕਸੈਂਚਰ ਵਰਗੀਆਂ ਕੰਪਨੀਆਂ ਵੱਲੋਂ ਨੌਕਰੀਆਂ ਦੀਆਂ ਪੇਸ਼ਕਸ਼ਾਂ ਮਿਲੀਆਂ ਹਨ।
ਇਸੇ ਤਰ੍ਹਾਂ ਹੀ, ਸ੍ਰੀ ਮੁਕਤਸਰ ਸਾਹਿਬ ਦੇ ਬੀ.ਟੈਕ. (ਸੀ.ਐੱਸ.ਈ.-ਕੋਰ) ਦੇ ਵਿਿਦਆਰਥੀ ਯਾਦਵਿੰਦਰ ਸਿੰਘ ਨੇ ਟੀ.ਸੀ.ਐੱਸ. ਅਤੇ ਐਕਸੈਂਚਰ ਵੱਲੋਂ ਨੌਕਰੀ ਦੀਆਂ ਪੇਸ਼ਕਸ਼ਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ ਬੀ.ਟੈਕ. (ਸੀ.ਐੱਸ.ਈ) ਦੇ ਅਰਮਾਨ ਸੁਖੀਜਾ ਨੂੰ ਲਰਨਿੰਗ ਰੂਟਸ ਪ੍ਰਾਈਵੇਟ ਲਿਮਟਿਡ ਅਤੇ ਐਕਸ.ਈ.ਐੱਲ. ਸਰਵਿਸਿਜ਼ ਵੱਲੋਂ ਨੌਕਰੀ ਦੀਆਂ ਪੇਸ਼ਕਸ਼ਾਂ ਮਿਲੀਆਂ ਹਨ।
ਪ੍ਰੋ. (ਡਾ) ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ ਐੱਨ.ਸੀ.ਸੀ. ਵਿੰਗ ਦੇਸ਼ ਦੀ ਸੇਵਾ ਕਰਨ ਦਾ ਜਜ਼ਬਾ ਰੱਖਣ ਵਾਲੇ ਚਾਹਵਾਨ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਯੂਨੀਵਰਸਿਟੀ ਦੇ ਐੱਨ.ਸੀ.ਸੀ. ਵਿੰਗ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ 67 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਤਿੰਨਾਂ ਅੰਗਾਂ (ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ) ਵਿੱਚ ਅਧਿਕਾਰੀ ਵਜੋਂ ਨਿਯੁਕਤ ਹੋ ਚੁੱਕੇ ਹਨ।
ਪ੍ਰੋ. (ਡਾ) ਬਾਵਾ ਨੇ ਕਿਹਾ ਕਿ ਖੋਜ ਦੇ ਖੇਤਰ ਵਿੱਚ ਮੋਹਰੀ ਯੂਨੀਵਰਸਿਟੀ ਵਜੋਂ ਚੰਡੀਗੜ੍ਹ ਯੂਨੀਵਰਸਿਟੀ ਨੇ ਹੁਣ ਤੱਕ 6,712 ਪੇਟੈਂਟ ਦਰਜ ਕਰਵਾਉਣ ਦੇ ਨਾਲ-ਨਾਲ 29,824 ਖੋਜ ਪ੍ਰਕਾਸ਼ਨ ਆਪਣੇ ਨਾਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਟੈਨਫੋਰਡ ਯੂਨੀਵਰਸਿਟੀ ਅਤੇ ਐਲਸੇਵੀਅਰ ਵੱਲੋਂ ਜਾਰੀ 2026 ਦੀ ਸੂਚੀ ਅਨੁਸਾਰ, ਚੰਡੀਗੜ੍ਹ ਯੂਨੀਵਰਸਿਟੀ ਦੇ 42 ਫੈਕਲਟੀ ਮੈਂਬਰਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਖੋਜ-ਆਧਾਰਿਤ ਸਿੱਖਿਆ ਅਤੇ ਨਵੀਨਤਮ ਖੋਜ ਕਾਰਜਾਂ ਨਾਲ ਜੋੜਨ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹਰ ਸਾਲ 15 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ, ਚੰਡੀਗੜ੍ਹ ਯੂਨੀਵਰਸਿਟੀ ਟੈਕਨਾਲੋਜੀ ਬਿਜ਼ਨਸ ਇਨਕਿਊਬੇਟਰ (ਸੀ.ਯੂ. – ਟੀਬੀਆਈ) ਦੀ ਸਹਾਇਤਾ ਨਾਲ ਵਿਦਿਆਰਥੀਆਂ ਵੱਲੋਂ 250 ਤੋਂ ਵੱਧ ਸਟਾਰਟਅੱਪ ਸਫਲਤਾਪੂਰਵਕ ਸ਼ੁਰੂ ਕੀਤੇ ਜਾ ਚੁੱਕੇ ਹਨ।
ਚੰਡੀਗੜ੍ਹ ਯੂਨੀਵਰਸਿਟੀ ਵਿੱਚ ਉਦਯੋਗਿਕ ਅਦਾਰਿਆਂ ਅਤੇ ਅਕਾਦਮਿਕ ਖੇਤਰ ਦਰਮਿਆਨ ਆਪਸੀ ਤਾਲਮੇਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ (ਪ੍ਰੋ.) ਡਾ. ਬਾਵਾ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਨਵੀਨਤਾ ਅਤੇ ਖੋਜ ਲਈ ਅਨੁਕੂਲ ਮਾਹੌਲ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਕੈਂਪਸ ਵਿੱਚ 30 ਉਦਯੋਗਿਕ ਅਦਾਰਿਆਂ ਵੱਲੋਂ ਸਥਾਪਿਤ ਐਡਵਾਂਸਡ ਰਿਸਰਚ ਲੈਬਜ਼ ਅਤੇ 32 ਸੈਂਟਰਜ਼ ਆਫ਼ ਐਕਸੀਲੈਂਸ ਮੌਜੂਦ ਹਨ। ਇਹ ਕੇਂਦਰ ਮਾਈਕ੍ਰੋਸਾਫਟ, ਸਿਸਕੋ, ਹੁੰਡਈ, ਟੈੱਕ ਮਹਿੰਦਰਾ, ਕੈਪਜੈਮਿਨੀ ਅਤੇ ਆਈ.ਬੀ.ਐੱਮ. ਸਮੇਤ ਕਈ ਪ੍ਰਮੁੱਖ ਬਹੁ-ਰਾਸ਼ਟਰੀ ਕੰਪਨੀਆਂ ਵੱਲੋਂ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ, ਚੰਡੀਗੜ੍ਹ ਯੂਨੀਵਰਸਿਟੀ ਵਿੱਚ 60 ਖੋਜ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ ਉਦਯੋਗਿਕ ਲੋੜਾਂ ਅਨੁਸਾਰ ਵਿਹਾਰਕ ਗਿਆਨ, ਤਕਨੀਕੀ ਮੁਹਾਰਤ ਅਤੇ ਖੋਜ ਦੇ ਨਵੇਂ ਮੌਕੇ ਪ੍ਰਦਾਨ ਕਰਨ ‘ਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਪ੍ਰੋ. (ਡਾ) ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਦੁਨੀਆ ਦੇ 100 ਤੋਂ ਵੱਧ ਦੇਸ਼ਾਂ ਦੀਆਂ ਪ੍ਰਸਿੱਧ ਯੂਨੀਵਰਸਿਟੀਆਂ ਨਾਲ 540 ਅੰਤਰਰਾਸ਼ਟਰੀ ਸਮਝੌਤੇ ਅਤੇ ਅਕਾਦਮਿਕ ਸਾਂਝੇਦਾਰੀਆਂ ਸਥਾਪਿਤ ਕੀਤੀਆਂ ਗਈਆਂ ਹਨ।
ਇਨ੍ਹਾਂ ਸਾਂਝੇਦਾਰੀਆਂ ਸਦਕਾ ਚੰਡੀਗੜ੍ਹ ਯੂਨੀਵਰਸਿਟੀ ਦੇ 2,400 ਤੋਂ ਵੱਧ ਵਿਦਿਆਰਥੀਆਂ ਨੂੰ ਸਮੈਸਟਰ ਐਕਸਚੇਂਜ ਪ੍ਰੋਗਰਾਮਾਂ, ਅੰਤਰਰਾਸ਼ਟਰੀ ਸਿੱਖਿਆ ਪ੍ਰੋਗਰਾਮਾਂ ਅਤੇ ਇੰਟਰਨਸ਼ਿਪਾਂ ਰਾਹੀਂ ਅਮਰੀਕਾ, ਆਸਟ੍ਰੇਲੀਆ, ਕੈਨੇਡਾ, ਬ੍ਰਿਟੇਨ, ਯੂਰਪ ਸਮੇਤ ਦੁਨੀਆ ਦੇ ਹੋਰਨਾਂ ਦੇਸ਼ਾਂ ਦੀਆਂ ਨਾਮਵਰ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਕਰਨ ਅਤੇ ਅੰਤਰਰਾਸ਼ਟਰੀ ਪੱਧਰ ਦਾ ਅਕਾਦਮਿਕ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਿਆ ਹੈ।
ਪ੍ਰੋ. (ਡਾ) ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੇਸ਼ ਦੀ ਪਹਿਲੀ ਨਿੱਜੀ ਯੂਨੀਵਰਸਿਟੀ ਬਣੀ ਹੈ, ਜਿਸ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫ਼ੀ ਜਿੱਤਣ ਦਾ ਮਾਣ ਹਾਸਲ ਕੀਤਾ ਹੈ। ਇਸ ਤੋਂ ਇਲਾਵਾ, ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਦੋ ਸਾਲਾਂ ਦੌਰਾਨ ਚੌਥੀਆਂ ਅਤੇ ਪੰਜਵੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਜੇਤੂ ਬਣ ਕੇ ਖੇਡਾਂ ਦੇ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ।
ਪ੍ਰੋ. (ਡਾ) ਬਾਵਾ ਨੇ ਕਿਹਾ“ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੁਣ ਤੱਕ ਕੁੱਲ 629 ਤਗਮੇ ਜਿੱਤੇ ਹਨ, ਜਿਨ੍ਹਾਂ ਵਿੱਚ 148 ਰਾਸ਼ਟਰੀ ਅਤੇ 96 ਅੰਤਰਰਾਸ਼ਟਰੀ ਤਗਮੇ ਸ਼ਾਮਲ ਹਨ। ਖਿਡਾਰੀਆਂ ਨੂੰ ਵੱਖ-ਵੱਖ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹਰ ਸਾਲ 6.5 ਕਰੋੜ ਰੁਪਏ ਦਾ ਖੇਡ ਬਜਟ ਰੱਖਿਆ ਜਾਂਦਾ ਹੈ। ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ 1100 ਤੋਂ ਵੱਧ ਵਿਦਿਆਰਥੀ ਖਿਡਾਰੀ ਯੂਨੀਵਰਸਿਟੀ ਵਿੱਚ ਖੇਡ ਸਕਾਲਰਸ਼ਿਪ ਦਾ ਲਾਭ ਲੈ ਰਹੇ ਹਨ।
ਚੰਡੀਗੜ੍ਹ ਯੂਨੀਵਰਸਿਟੀ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾਉਣ ਵਾਲੇ ਕਈ ਖਿਡਾਰੀ ਪੈਦਾ ਕੀਤੇ ਹਨ। ਇਨ੍ਹਾਂ ਵਿੱਚ ਭਾਰਤ ਦੇ ਪ੍ਰਮੁੱਖ ਕ੍ਰਿਕਟਰ ਅਰਸ਼ਦੀਪ ਸਿੰਘ, ਅਰਜੁਨ ਐਵਾਰਡੀ ਅਤੇ ਕਬੱਡੀ ਜਗਤ ਦੇ ਸਿਤਾਰੇ ਪਵਨ ਸਹਿਰਾਵਤ ਅਤੇ ਹਾਕੀ ਖਿਡਾਰੀ ਸੰਜੇ ਸ਼ਾਮਲ ਹਨ, ਜੋ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਹਿੱਸਾ ਸਨ,”
ਪ੍ਰੋ. (ਡਾ) ਬਾਵਾ ਨੇ ਅੱਗੇ ਕਿਹਾ ਕਿ “ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਇੱਕ ਮੋਹਰੀ ਸੰਸਥਾ ਵਜੋਂ ਚੰਡੀਗੜ੍ਹ ਯੂਨੀਵਰਸਿਟੀ ਦੀ ਵਧਦੀ ਪਛਾਣ ਨੂੰ ਹੋਰ ਮਜ਼ਬੂਤੀ ਦਿੰਦਿਆਂ, ਯੂਨੀਵਰਸਿਟੀ ਨੇ ਏਆਈਯੂ ਦੇ 39ਵੇਂ ਅੰਤਰ-ਯੂਨੀਵਰਸਿਟੀ ਨੌਰਥ ਜ਼ੋਨ ਯੂਥ ਫੈਸਟੀਵਲ 2026 ਵਿੱਚ ਪੰਜਵੀਂ ਵਾਰ ਓਵਰਆਲ ਚੈਂਪੀਅਨਸ਼ਿਪ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਇਸ ਦੌਰਾਨ ਯੂਨੀਵਰਸਿਟੀ ਨੇ ਸੰਗੀਤ, ਸਾਹਿਤਕ ਅਤੇ ਲਲਿਤ ਕਲਾ ਦੇ ਵਰਗਾਂ ਵਿੱਚ ਓਵਰਆਲ ਟਰਾਫੀਆਂ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ |
Read More: ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਮੋਹਾਲੀ ਵਿਖੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਮਨਾਇਆ ਸੰਵਿਧਾਨ ਦਿਵਸ




