ਨਗਰ ਨਿਗਮ ਚੋਣਾਂ 2026

ਪਟਿਆਲਾ ਨਗਰ ਨਿਗਮ, ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਲਈ ਵੋਟਿੰਗ ਜਾਰੀ

ਪਟਿਆਲਾ, 28 ਨਵੰਬਰ 2026: ਪੰਜਾਬ ਦੇ ਪਟਿਆਲਾ ਨਗਰ ਨਿਗਮ ਅਤੇ ਮੋਗਾ ਦੇ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਮੁੜ ਹੋ ਰਹੀਆਂ ਚੋਣਾਂ ਲਈ ਵੋਟਿੰਗ ਜਾਰੀ ਹੈ। ਇਹ ਵੋਟਿੰਗ ਸਵੇਰ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ।

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਤਿੰਨਾਂ ਸੰਸਥਾਵਾਂ ਦੇ ਕੁੱਲ 52 ਵਾਰਡਾਂ ‘ਚ ਦੁਬਾਰਾ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਸੀ। ਇਨ੍ਹਾਂ ਵਾਰਡਾਂ ‘ਚ ਕੁੱਲ 1.76 ਲੱਖ ਵੋਟਰ ਆਪਣੀ ਵੋਟ ਪਾਉਣਗੇ ਅਤੇ ਇਨ੍ਹਾਂ ਵੋਟਰਾਂ ‘ਚ 91,415 ਪੁਰਸ਼, 84,999 ਔਰਤਾਂ ਅਤੇ 15 ਥਰਡ ਜੈਂਡਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਲਈ 150 ਬੂਥ ਸਥਾਪਤ ਕੀਤੇ ਗਏ ਹਨ।

ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਦੇ ਪੋਲਿੰਗ ਸਟੇਸ਼ਨਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅੱਜ ਮੋਗਾ ਦੇ 30, ਧਰਮਕੋਟ ਦੇ 7 ਅਤੇ ਬਾਘਾਪੁਰਾਣਾ ਦੇ 15 ਵਾਰਡਾਂ ‘ਚ ਵੋਟਾਂ ਪੈ ਰਹੀਆਂ ਹਨ। ਪੰਜਾਬ ਚੋਣ ਕਮਿਸ਼ਨ ਨੇ ਵੋਟਿੰਗ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

Read More: ਪੰਜਾਬ ਕਾਂਗਰਸ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਵਿਦੇਸ਼

Scroll to Top