28 Nov, 2026 : ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਵਿੱਚ ਅੱਜ ਸਵੇਰੇ 8 ਵਜੇ ਤੋਂ ਮੁੜ ਵੋਟਿੰਗ ਸ਼ੁਰੂ ਹੋ ਗਈ ਹੈ। ਕੁੱਲ 18,746 ਵੋਟਰ 62 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ।
ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਕਰੀਬ 250 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਾਰੇ 20 ਪੋਲਿੰਗ ਬੂਥਾਂ ‘ਤੇ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ 6 ਵਾਰਡਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਦਸੰਬਰ 2024 ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 15 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇ ਗਏ ਸਨ। ਅਕਾਲੀ ਦਲ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਹੁਣ ਮੁੜ ਚੋਣ ਕਰਵਾਈ ਜਾ ਰਹੀ ਹੈ।
READ MORE : ਪਟਿਆਲਾ ‘ਚ 30 ਵਾਰਡਾਂ ਲਈ ਵੋਟਿੰਗ ਸ਼ੁਰੂ, ਸਵੇਰੇ 8 ਵਜੇ ਤੋਂ ਪੈ ਰਹੀਆਂ ਵੋਟਾ




