ਹਰਿਆਣਾ, 28 ਨਵੰਬਰ 2026: ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ। ਨਿਗਮ ਖਪਤਕਾਰਾਂ ਦੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਲਈ ਕਈ ਮਹੱਤਵਾਕਾਂਖੀ ਪ੍ਰੋਗਰਾਮ ਲਾਗੂ ਕਰ ਰਿਹਾ ਹੈ। ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਸਰਕਲ ਫੋਰਮ, ਪੰਚਕੂਲਾ ਦੇ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਮੀਟਿੰਗ 1 ਦਸੰਬਰ, 2026 ਨੂੰ ਪੰਚਕੂਲਾ ਦੇ ਸੁਪਰਿੰਟੇਂਡਿੰਗ ਇੰਜੀਨੀਅਰ ਦੇ ਦਫ਼ਤਰ ਵਿਖੇ ਹੋਵੇਗੀ।
ਬਿਜਲੀ ਵੰਡ ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਫੋਰਮ ਮੈਂਬਰ ਪੰਚਕੂਲਾ ਜ਼ਿਲ੍ਹੇ ਦੇ ਖਪਤਕਾਰਾਂ ਦੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਨ੍ਹਾਂ ‘ਚ ਬਿਲਿੰਗ, ਵੋਲਟੇਜ, ਮੀਟਰਿੰਗ, ਡਿਸਕਨੈਕਸ਼ਨ ਅਤੇ ਰੀਕਨੈਕਸ਼ਨ, ਬਿਜਲੀ ਸਪਲਾਈ ‘ਚ ਵਿਘਨ, ਸੁਰੱਖਿਆ ਅਤੇ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਸ਼ਾਮਲ ਹਨ।




