ਗੁਰਦਾਸਪੁਰ, 28 Nov 2026 : ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਅਤੇ BSF ਨੇ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਪਿੰਡ ਹਰਦੋਛੰਨੀਆ ਦੇ ਖੇਤਾਂ ਵਿੱਚੋਂ ਡਰੋਨ ਰਾਹੀਂ ਸੁੱਟਿਆ ਗਿਆ ਇੱਕ ਸ਼ੱਕੀ ਪੈਕੇਟ ਬਰਾਮਦ ਹੋਇਆ।
ਪੈਕੇਟ ਦੀ ਜਾਂਚ ਕਰਨ ‘ਤੇ 30 ਬੋਰ ਦੇ 2 ਪਿਸਤੌਲ, ਮੈਗਜ਼ੀਨ, 59 ਜ਼ਿੰਦਾ ਕਾਰਤੂਸ ਅਤੇ 4 ਹੈਂਡ ਗ੍ਰਨੇਡ ਮਿਲੇ। ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਗੁਰਦਾਸਪੁਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਐੱਸਐੱਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਹ ਬਰਾਮਦਗੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਅਪਰਾਧਿਕ ਨੈੱਟਵਰਕ ਖ਼ਿਲਾਫ਼ ਪੁਲਿਸ ਦੀ ਵੱਡੀ ਸਫਲਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
READ MORE: 1 ਦਸੰਬਰ ਤੋਂ ਬਦਲਣਗੇ ਕਈ ਨਿਯਮ! LPG ਸਿਲੰਡਰ ਤੋਂ ਲੈ ਕੇ ਕਾਰਾਂ ਅਤੇ ਕ੍ਰੈਡਿਟ ਕਾਰਡ ਤੱਕ ਪਵੇਗਾ ਅਸਰ




