Holiday

ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 30 ਨਵੰਬਰ ਤੋਂ ਹੋਣਗੀਆਂ ਸ਼ੁਰੂ

28 ਨਵੰਬਰ 2026 : ਵਧਦੀ ਠੰਢ ਦੇ ਮੱਦੇਨਜ਼ਰ ਕਸ਼ਮੀਰ ਸਕੂਲ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਣਗੀਆਂ।

ਜਾਰੀ ਹੁਕਮਾਂ ਮੁਤਾਬਕ ਪ੍ਰੀ-ਪ੍ਰਾਇਮਰੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 30 ਨਵੰਬਰ 2026 ਤੋਂ ਸ਼ੁਰੂ ਹੋ ਕੇ 26 ਫਰਵਰੀ 2027 ਤੱਕ ਰਹਿਣਗੀਆਂ। ਜਦਕਿ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਕੂਲ 14 ਦਸੰਬਰ ਤੋਂ ਬੰਦ ਹੋਣਗੇ ਅਤੇ 22 ਫਰਵਰੀ 2027 ਨੂੰ ਮੁੜ ਖੁੱਲ੍ਹਣਗੇ।

ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਛੁੱਟੀਆਂ ਦੌਰਾਨ ਅਧਿਆਪਕਾਂ ਨੂੰ ਅਕਾਦਮਿਕ ਕੰਮਾਂ ਲਈ ਉਪਲਬਧ ਰਹਿਣਾ ਪਵੇਗਾ ਅਤੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਆਪਣੇ ਅਦਾਰਿਆਂ ਵਿੱਚ ਹਾਜ਼ਰੀ ਦੇਣੀ ਹੋਵੇਗੀ।

READ MORE : ਹੁਣ ਟੀਵੀ ‘ਤੇ ਵੀ ਦੇਖ ਸਕੋਗੇ Instagram Reels ਤੇ Stories, Meta ਲਿਆ ਰਿਹਾ ਨਵਾਂ ਐਪ

ਵਿਦੇਸ਼

Scroll to Top