ਚੰਡੀਗੜ੍ਹ ,28 ਨਵੰਬਰ 2026 : ਪੰਜਾਬ ਵਿੱਚ ਸਰਦੀ ਦੇ ਨਾਲ ਹੁਣ ਸੰਘਣੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਸਵੇਰੇ ਅਤੇ ਦੇਰ ਰਾਤ ਵਿਜ਼ੀਬਿਲਟੀ ਘੱਟ ਰਹਿਣ ਕਾਰਨ ਸੜਕੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਘਟ ਕੇ 200 ਮੀਟਰ ਰਹਿ ਗਈ, ਜਦਕਿ ਲੁਧਿਆਣਾ ਅਤੇ ਪਟਿਆਲਾ ਵਿੱਚ ਇਹ 1500 ਮੀਟਰ ਦਰਜ ਕੀਤੀ ਗਈ।
ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਸ਼ਾਮਲ ਹਨ। 29 ਨਵੰਬਰ ਨੂੰ ਵੀ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ।
ਮੌਸਮ ਵਿਭਾਗ ਨੇ ਵਾਹਨ ਚਾਲਕਾਂ ਨੂੰ ਹੌਲੀ ਰਫ਼ਤਾਰ ਨਾਲ ਗੱਡੀ ਚਲਾਉਣ, ਸੁਰੱਖਿਅਤ ਦੂਰੀ ਬਣਾਈ ਰੱਖਣ ਅਤੇ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
READ MORE : ਬਿਸ਼ਨ ਸਿੰਘ ਬੇਦੀ ਦੀਆਂ ਯਾਦਾਂ ਨਾਲ ਭਾਵੁਕ ਹੋਈ ਪਤਨੀ ਅੰਜੂ ਬੇਦੀ, ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਦਾ ਕੀਤਾ ਦੌਰਾ




