28 ਨਵੰਬਰ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। 2 ਦਸੰਬਰ ਨੂੰ ਸਮਾਣਾ ਦੀ ਅਨਾਜ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ 267 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ।
ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅਨਾਜ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਪਾਰਕਿੰਗ, ਖਾਣੇ ਅਤੇ ਲੋਕਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ। ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
READ MORE : ਪੰਜਾਬ ‘ਚ ਧੁੰਦ ਦਾ ਕਹਿਰ ਵਧਣ ਦੇ ਆਸਾਰ! 12 ਜ਼ਿਲ੍ਹਿਆਂ ਲਈ ਅਲਰਟ ਜਾਰੀ, ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ




