Grain Scam in Punjab

ਪੰਜਾਬ ‘ਚ ਅਨਾਜ ਘੁਟਾਲੇ ਨੂੰ ਲੈ ਕੇ ED ਦੀ ਵੱਡੀ ਕਾਰਵਾਈ, 3 ਕੰਪਨੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ, 28 ਨਵੰਬਰ 2026 : ਪੰਜਾਬ ਵਿੱਚ ਅਨਾਜ ਦੀ ਖਰੀਦ ਅਤੇ ਭੰਡਾਰਨ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕੀਤੀ ਹੈ। 25 ਅਤੇ 26 ਨਵੰਬਰ ਨੂੰ ED ਦੀਆਂ ਟੀਮਾਂ ਨੇ ਤਿੰਨ ਕੰਪਨੀਆਂ ਨਾਲ ਜੁੜੇ ਲੋਕਾਂ ਦੇ ਰਿਹਾਇਸ਼ੀ ਅਤੇ ਵਪਾਰਕ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਇਨ੍ਹਾਂ ਵਿੱਚ ਓਰਿਗੋ ਕਮੋਡਿਟੀਜ਼ ਇੰਡੀਆ ਪ੍ਰਾਈਵੇਟ ਲਿਮਟਿਡ, ਗ੍ਰੇਮਾਰਬਲ ਇਨਫਰਾ ਪ੍ਰਾਈਵੇਟ ਲਿਮਟਿਡ ਅਤੇ ਸ਼ਿਵਾਲਿਕ ਐਗਰੋ ਪੋਲੀ ਪ੍ਰੋਡਕਟਸ ਲਿਮਟਿਡ ਸ਼ਾਮਲ ਹਨ।

ਜਾਂਚ ਦੌਰਾਨ ਅਧਿਕਾਰੀਆਂ ਵੱਲੋਂ ਨਿੱਜੀ ਕੰਪਨੀਆਂ ਨੂੰ ਗਲਤ ਫਾਇਦਾ ਪਹੁੰਚਾਉਣ, ਠੇਕਿਆਂ ਦੇ ਬਦਲੇ ਰਿਸ਼ਵਤ ਲੈਣ ਅਤੇ ਕਥਿਤ ਕਾਲੇ ਧਨ ਨੂੰ ਜ਼ਮੀਨ ਵਿੱਚ ਨਿਵੇਸ਼ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਮਾਮਲਾ CBI ਵੱਲੋਂ FCI ਦੇ ਅਧਿਕਾਰੀਆਂ ਅਤੇ ਹੋਰ ਲੋਕਾਂ ਖ਼ਿਲਾਫ਼ ਦਰਜ FIR ਦੇ ਆਧਾਰ ‘ਤੇ ਸ਼ੁਰੂ ਹੋਇਆ ਸੀ।

READ MORE : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਤੇਜ਼, 2 ਦਸੰਬਰ ਨੂੰ ਫਰੀਦਕੋਟ ਤੋਂ ਸਜਾਇਆ ਜਾਵੇਗਾ ਵਿਸ਼ਾਲ ਕੀਰਤਨ

ਵਿਦੇਸ਼

Scroll to Top