Assembly Elections 2026

ਪੰਜਾਬ NSUI ਨੂੰ ਮਿਲਿਆ ਨਵਾਂ ਪ੍ਰਧਾਨ, ਕਾਂਗਰਸ ਹਾਈਕਮਾਨ ਨੇ ਰਾਜਵਿੰਦਰ ਸਿੰਘ ਸਿੱਧੂ ਨੂੰ ਸੌਂਪੀ ਕਮਾਨ

ਚੰਡੀਗੜ੍ਹ, 29 ਨਵੰਬਰ 2026 : ਪੰਜਾਬ ਵਿੱਚ ਕਾਂਗਰਸ ਨੇ ਆਪਣੇ ਵਿਦਿਆਰਥੀ ਵਿੰਗ NSUI ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਿਆ ਹੈ। ਪਾਰਟੀ ਹਾਈਕਮਾਨ ਵੱਲੋਂ ਜਥੇਬੰਦੀ ਵਿੱਚ ਵੱਡਾ ਫੇਰਬਦਲ ਕਰਦਿਆਂ ਰਾਜਵਿੰਦਰ ਸਿੰਘ ਸਿੱਧੂ ਨੂੰ ਪੰਜਾਬ NSUI ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਨਿਯੁਕਤੀ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਮਨਜ਼ੂਰੀ ਤੋਂ ਬਾਅਦ ਕੀਤੀ ਗਈ ਹੈ। ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਅਧਿਕਾਰਤ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਨ ਨੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਕੁੱਲ 10 ਸੂਬਿਆਂ ਅਤੇ ਵੱਖ-ਵੱਖ ਜਥੇਬੰਦਕ ਇਕਾਈਆਂ ਵਿੱਚ NSUI ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਹਨ।

ਪਾਰਟੀ ਦਾ ਇਹ ਫੈਸਲਾ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਜਥੇਬੰਦੀ ਦੀ ਪਕੜ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਰਹਿਣਗੀਆਂ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ NSUI ਕਿੰਨੀ ਸਰਗਰਮੀ ਨਾਲ ਕੰਮ ਕਰਦੀ ਹੈ।

READ MORE : ਪੰਜਾਬ ਦੇ 13 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਦਾ ਅਲਰਟ, ਲੁਧਿਆਣਾ ਰਿਹਾ ਸਭ ਤੋਂ ਠੰਡਾ

ਵਿਦੇਸ਼

Scroll to Top