ਪਾਲਤੂ ਤੇ ਅਵਾਰਾ ਕੁੱਤਾ

ਆਵਾਰਾ ਕੁੱਤਿਆਂ ਨੂੰ ਲੈ ਕੇ ਹਾਈ ਕੋਰਟ ਸਖ਼ਤ, ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਨੂੰ ਹਰ ਮਹੀਨੇ ਦੇਣਾ ਪਵੇਗਾ ਰਿਪੋਰਟ ਕਾਰਡ

ਚੰਡੀਗੜ੍ਹ,29 ਨਵੰਬਰ, 2026 : ਆਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਅਦਾਲਤ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਰ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਤਿੰਨਾਂ ਨੂੰ ਹਰ ਮਹੀਨੇ ਇਸ ਮੁਹਿੰਮ ਦੀ ਪ੍ਰਗਤੀ ਬਾਰੇ ਰਿਪੋਰਟ ਅਤੇ ਹਲਫ਼ਨਾਮਾ ਅਦਾਲਤ ਵਿੱਚ ਪੇਸ਼ ਕਰਨਾ ਹੋਵੇਗਾ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ ਪਸ਼ੂ ਜਨਮ ਨਿਯੰਤਰਣ ਨਿਯਮ, 2023 ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਹਰ ਮਹੀਨੇ ਦਿੱਤੀ ਜਾਣ ਵਾਲੀ ਰਿਪੋਰਟ ਵਿੱਚ ਇਹ ਜਾਣਕਾਰੀ ਵੀ ਸ਼ਾਮਲ ਹੋਵੇਗੀ ਕਿ ਕਿੰਨੇ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਕੀਤਾ ਗਿਆ ਹੈ ਅਤੇ ਕਿੰਨੇ ਕੁੱਤਿਆਂ ਨੂੰ ਐਨੀਮਲ ਬਰਥ ਕੰਟਰੋਲ ਕੇਂਦਰਾਂ ਵਿੱਚ ਰੱਖਿਆ ਗਿਆ ਹੈ।

ਅਦਾਲਤ ਨੇ ਐੱਨ.ਜੀ.ਓਜ਼, ਪਸ਼ੂ ਭਲਾਈ ਸੰਸਥਾਵਾਂ ਅਤੇ ਵਲੰਟੀਅਰਾਂ ਨੂੰ ਵੀ ਇਸ ਮੁਹਿੰਮ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੂੰ ਆਵਾਰਾ ਕੁੱਤਿਆਂ ਦੀ ਦੇਖਭਾਲ ਅਤੇ ਮੁੜ-ਵਸੇਬੇ ਲਈ ਵਿਸ਼ੇਸ਼ ਕੇਂਦਰ ਬਣਾਉਣ ਵਾਸਤੇ ਜ਼ਮੀਨ ਅਤੇ ਹੋਰ ਸਹੂਲਤਾਂ ਦੇਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਸ ਤੋਂ ਇਲਾਵਾ, ਕੁੱਤਿਆਂ ਨੂੰ ਗੋਦ ਲੈਣ ਲਈ ਵਿਸ਼ੇਸ਼ ਕੇਂਦਰ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਜਿਹੜੇ ਲੋਕ ਇਨ੍ਹਾਂ ਕੁੱਤਿਆਂ ਨੂੰ ਗੋਦ ਲੈਂਦੇ ਹਨ, ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਉਨ੍ਹਾਂ ਦੀ ਸਹੀ ਦੇਖਭਾਲ ਕਰਨ ਅਤੇ ਮੁੜ ਸੜਕਾਂ ‘ਤੇ ਨਾ ਛੱਡਣ।

ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵਿਸ਼ੇਸ਼ ਵੈੱਬਸਾਈਟਾਂ ਬਣਾਉਣ ਲਈ ਵੀ ਕਿਹਾ ਹੈ। ਇਨ੍ਹਾਂ ਵੈੱਬਸਾਈਟਾਂ ‘ਤੇ ਹਰ ਮਹੀਨੇ ਨਸਬੰਦੀ, ਟੀਕਾਕਰਨ ਅਤੇ ਕੁੱਤਿਆਂ ਦੀ ਦੇਖਭਾਲ ਨਾਲ ਜੁੜਿਆ ਪੂਰਾ ਵੇਰਵਾ ਜਨਤਕ ਕਰਨਾ ਹੋਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਰਿਪੋਰਟ ਨਿਯਮਿਤ ਤੌਰ ‘ਤੇ ਪੇਸ਼ ਕੀਤੀ ਜਾਵੇ।

READ MORE : ਦਿੱਲੀ ‘ਚ ਦਰਦਨਾਕ ਹਾ,ਦ.ਸਾ: ਘਰ ਨੂੰ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌ.ਤ, 2 ਝੁਲਸੇ

ਵਿਦੇਸ਼

Scroll to Top