ਚੰਡੀਗੜ੍ਹ, 9 ਨਵੰਬਰ, 2026: ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ ਹੋਈ ਹੈ। ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਤੋਂ ਜਸਬੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨੇ ਜਾਣ ਕਾਰਨ ਡਾ. ਚੰਨੀ ਨਾਰਾਜ਼ ਸਨ। ਇਸੇ ਨਾਰਾਜ਼ਗੀ ਦੇ ਚੱਲਦਿਆਂ ਉਨ੍ਹਾਂ ਨੇ ਪਾਰਟੀ ਛੱਡ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ।
READ MORE : ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS-PCS ਅਧਿਕਾਰੀਆਂ ਦੇ ਤਬਾਦਲੇ; ਨੈਨੀਤਾਲ ਤੇ ਅਲਮੋੜਾ ਨੂੰ ਮਿਲੇ ਨਵੇਂ DM




