Water Samples Fai

ਪਾਣੀ ਦੇ ਸੈਂਪਲ ਫੇਲ੍ਹ ਹੋਣ ਮਗਰੋਂ FSSAI ਸਖ਼ਤ, ਸਾਰੇ ਸੂਬਿਆਂ ’ਚ ਪੈਕਡ ਪਾਣੀ ਦੀ ਹੋਵੇਗੀ ਜਾਂਚ

ਲੁਧਿਆਣਾ,29 ਨਵੰਬਰ, 2026: ਇਕ ਪ੍ਰਸਿੱਧ ਬ੍ਰਾਂਡ ਦੇ ਪਾਣੀ ਦੇ ਸੈਂਪਲ ਫੇਲ੍ਹ ਹੋਣ ਤੋਂ ਬਾਅਦ FSSAI ਨੇ ਸਖ਼ਤ ਕਦਮ ਚੁੱਕਿਆ ਹੈ। ਅਥਾਰਟੀ ਨੇ ਸਾਰੇ ਸੂਬਿਆਂ ਦੇ ਫੂਡ ਕਮਿਸ਼ਨਰਾਂ ਨੂੰ ਪੈਕ ਕੀਤੇ ਪੀਣ ਵਾਲੇ ਪਾਣੀ ਅਤੇ ਮਿਨਰਲ ਵਾਟਰ ਦੀ ਵਿਆਪਕ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਤਹਿਤ ਪਾਣੀ ਬਣਾਉਣ ਵਾਲੀਆਂ ਫੈਕਟਰੀਆਂ, ਸਟੋਰੇਜ ਸੈਂਟਰਾਂ, ਡਿਸਟ੍ਰੀਬਿਊਟਰਾਂ ਅਤੇ ਬਾਜ਼ਾਰਾਂ ਵਿੱਚ ਸਖ਼ਤ ਚੈਕਿੰਗ ਕੀਤੀ ਜਾਵੇਗੀ। ਵੱਖ-ਵੱਖ ਬ੍ਰਾਂਡਾਂ ਦੇ ਸੈਂਪਲ ਲੈ ਕੇ ਲੈਬਾਰਟਰੀਆਂ ਵਿੱਚ ਜਾਂਚ ਲਈ ਭੇਜੇ ਜਾਣਗੇ।

FSSAI ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਕੰਪਨੀ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਾਂ ਪਾਣੀ ਦੀ ਗੁਣਵੱਤਾ ਘਟੀਆ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ।

READ MORE : ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਮਾਮਲੇ ’ਚ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ

ਵਿਦੇਸ਼

Scroll to Top