29 ਨਵੰਬਰ, 2026: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਜਿੱਤ ਨਾਲ ਭਾਰਤ ਨੇ ਚੌਥੀ ਵਾਰ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਂ ਕੀਤਾ।
ਫਾਈਨਲ ਵਿੱਚ ਦੀਪਿਕਾ ਨੇ ਦੋ ਗੋਲ ਕੀਤੇ, ਜਦਕਿ ਇਸ਼ੀਕਾ ਨੇ ਇੱਕ ਗੋਲ ਕਰਕੇ ਭਾਰਤ ਦੀ ਜਿੱਤ ਪੱਕੀ ਕੀਤੀ। ਚੀਨ ਨੇ ਪਹਿਲੇ ਹਾਫ ਵਿੱਚ 1-0 ਦੀ ਬੜ੍ਹਤ ਬਣਾਈ ਸੀ, ਪਰ ਭਾਰਤੀ ਖਿਡਾਰਨਾਂ ਨੇ ਸ਼ਾਨਦਾਰ ਵਾਪਸੀ ਕਰਦਿਆਂ ਮੈਚ ਆਪਣੇ ਨਾਂ ਕਰ ਲਿਆ।
ਇਸ ਇਤਿਹਾਸਕ ਜਿੱਤ ਤੋਂ ਬਾਅਦ ਹਾਕੀ ਇੰਡੀਆ ਨੇ ਹਰੇਕ ਖਿਡਾਰਨ ਨੂੰ 3 ਲੱਖ ਰੁਪਏ ਅਤੇ ਸਹਾਇਕ ਸਟਾਫ ਨੂੰ 1.5 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੀਪਿਕਾ ਨੂੰ ਟੂਰਨਾਮੈਂਟ ਦੀ ਸਰਵੋਤਮ ਖਿਡਾਰਨ ਅਤੇ ਸਭ ਤੋਂ ਵੱਧ ਗੋਲ ਕਰਨ ਵਾਲੀ ਖਿਡਾਰਨ ਚੁਣਿਆ ਗਿਆ।
READ MORE : ਸਰਦੀਆਂ ਨੂੰ ਲੈ ਕੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ




