June 30, 2024 9:53 pm
Bhagwant Mann

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ CM ਮਾਨ ਹੋਏ ਸਖ਼ਤ, ਸ਼ਿਕਾਇਤ ਮਿਲਦੇ ਹੀ ਤੁਰੰਤ ਜਾਂਚ ਦੇ ਦਿੱਤੇ ਹੁਕਮ

ਜਲੰਧਰ 26 ਮਾਰਚ 2022 : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪੰਜਾਬ ‘ਚ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਖਤਮ ਕੀਤਾ ਜਾਵੇਗਾ। ਭਗਵੰਤ ਮਾਨ (Bhagwant Mann) ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ (action helpline) ‘ਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨਾਲ ਵਚਨਬੱਧ ਹੈ।

ਭਗਵੰਤ ਮਾਨ (Bhagwant Mann) ਸਰਕਾਰ ਵੱਲੋਂ ਬਣਾਈ ਗਈ ਐਂਟੀ ਕੁਰੱਪਸ਼ਨ ਐਕਸ਼ਨ ਹੈਲਪਲਾਈਨ (action helpline) ‘ਤੇ ਸ਼ਿਕਾਇਤਾਂ ਭੇਜਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਨਵੀਂ ਹੀ ਨਹੀਂ ਲੋਕਾਂ ਨੇ ਹੁਣ ਐਕਸ਼ਨ ਹੈਲਪਲਾਈਨ ‘ਤੇ ਵੀ ਪੁਰਾਣੀਆਂ ਸ਼ਿਕਾਇਤਾਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਸੂਬੇ ਦੇ ਲੋਕ ਭ੍ਰਿਸ਼ਟਾਚਾਰ ਕਾਰਨ ਬਹੁਤ ਦੁਖੀ ਹਨ। ਜਿਸ ਨੂੰ ਦੇਖਦੇ ਹੋਏ ਹੁਣ ਉਨ੍ਹਾਂ ਨੂੰ ਐਕਸ਼ਨ ਹੈਲਪਲਾਈਨ ਦੇ ਰੂਪ ‘ਚ ਹਥਿਆਰ ਮਿਲ ਗਿਆ ਹੈ। ਇਸ ਦਾ ਮਨੋਵਿਗਿਆਨਕ ਪ੍ਰਭਾਵ ਵੀ ਪੈਣਾ ਸ਼ੁਰੂ ਹੋ ਗਿਆ ਹੈ। ਲੋਕ ਹੁਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਹਿ ਰਹੇ ਹਨ ਕਿ ਜੇਕਰ ਉਨ੍ਹਾਂ ਨੇ ਆਪਣਾ ਕੰਮ ਨਾ ਕੀਤਾ ਤਾਂ ਉ