Sher Bahadur Deuba

ਨੇਪਾਲ ਦੇ PM ਸ਼ੇਰ ਬਹਾਦੁਰ ਦੇਉਬਾ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆਉਣਗੇ

ਚੰਡੀਗੜ੍ਹ 28 ਮਾਰਚ 2022: ਨੇਪਾਲ (Nepal) ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ (Sher Bahadur Deuba) ਆਪਣੀ ਪਤਨੀ ਆਰਜ਼ੂ ਦੇਉਬਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 01 ਤੋਂ 03 ਅਪ੍ਰੈਲ 2022 ਤੱਕ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਜਿਕਰਯੋਗ ਹੈ ਕਿ ਜੁਲਾਈ 2021 ‘ਚ ਨੇਪਾਲ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇਗੀ।

ਇਸ ਸੰਬੰਧੀ ਜਾਣਕਾਰੀ ਵਿਦੇਸ਼ ਮੰਤਰਾਲੇ ਦਿੰਦਿਆਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਨੇਪਾਲ ਦੇ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ਹੋਵੇਗੀ। ਇਸ ਮੌਕੇ ‘ਤੇ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਨਾਲ ਉੱਚ ਪੱਧਰੀ ਵਫਦ ਵੀ ਹੋਵੇਗਾ। ਨੇਪਾਲ ਦੇ ਪ੍ਰਧਾਨ ਮੰਤਰੀ ਪੀ ਐੱਮ ਮੋਦੀ ਨਾਲ ਗੱਲਬਾਤ ਕਰਨਗੇ ਅਤੇ 2 ਅਪ੍ਰੈਲ ਨੂੰ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕਰਨਗੇ।

ਇਸਦੇ ਨਾਲ ਹੀ ਉਹ 2 ਅਪ੍ਰੈਲ ਨੂੰ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ । ਇਸਤੋਂ ਬਾਅਦ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ NSA (ਰਾਸ਼ਟਰੀ ਸੁਰੱਖਿਆ ਸਲਾਹਕਾਰ) ਅਜੀਤ ਡੋਭਾਲ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਆਪਣੀ ਭਾਰਤ ਦੀ ਸਰਕਾਰੀ ਯਾਤਰਾ ਦੌਰਾਨ ਵਾਰਾਣਸੀ ਵੀ ਜਾਣਗੇ।

ਇਸ ਸੰਬੰਧੀ ਵਿਦੇਸ਼ ਮੰਤਰਾਲੇ ਦੇ ਬਿਆਨ ‘ਚ ਕਿਹਾ ਗਿਆ ਹੈ ਕਿ ਭਾਰਤ ਅਤੇ ਨੇਪਾਲ (Nepal) ਦੀ ਦੋਸਤੀ ਅਤੇ ਸਹਿਯੋਗ ਸਦੀਆਂ ਪੁਰਾਣੇ ਵਿਸ਼ੇਸ਼ ਵਿਸ਼ੇਸ਼ ਸਬੰਧਾਂ ‘ਤੇ ਆਧਾਰਿਤ ਹੈ। ਦੋਵਾਂ ਦੇਸ਼ਾਂ ਵਿਚਕਾਰ ਭਾਈਵਾਲੀ ਨੇ ਹਾਲ ਹੀ ਦੇ ਸਾਲਾਂ ‘ਚ ਸਹਿਯੋਗ ਦੇ ਸਾਰੇ ਖੇਤਰਾਂ ‘ਚ ਮਹੱਤਵਪੂਰਨ ਵਾਧਾ ਦੇਖਿਆ ਹੈ। ਇਹ ਦੌਰਾ ਦੋਵਾਂ ਧਿਰਾਂ ਨੂੰ ਇਸ ਵਿਆਪਕ ਸਮੀਖਿਆ ਕਰਨ ਦਾ ਮੌਕਾ ਪ੍ਰਦਾਨ ਕਰੇਗਾ।

Scroll to Top