ਚੰਡੀਗੜ੍ਹ, 31 ਮਾਰਚ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਤੇਲ ਦੀਆਂ ਕੀਮਤਾਂ ਅਤੇ ਟੋਲ ਟੈਕ੍ਸ ‘ਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ | ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦਿਆਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਚਾਹੀਦਾ ਸੀ ਕਿ ਟੋਲ ਟੈਕਸ ਘਟਾ ਕੇ ਜਨਤਾ ਨੂੰ ਕੁਝ ਰਾਹਤ ਦਿੱਤੀ ਜਾਵੇ ਪਰ ਇਨ੍ਹਾਂ ਨੇ ਘਟਾਉਣ ਦੀ ਬਜਾਏ ਟੋਲ ਟੈਕਸ ‘ਚ ਹੋਰ ਵਾਧਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਇਹ ਬਹੁਤ ਹੀ ਅਸੰਵੇਦਨਸ਼ੀਲ ਫ਼ੈਸਲਾ ਹੈ।
ਨਵੰਬਰ 23, 2024 8:02 ਪੂਃ ਦੁਃ