ਮੋਦੀ

PM ਮੋਦੀ ਨੂੰ ਮਾਰਨ ਦੀ ਸਾਜ਼ਿਸ਼ ਦਾ ਖੁਲਾਸਾ, NIA ਨੂੰ ਭੇਜੀ ਈ-ਮੇਲ

ਚੰਡੀਗੜ੍ਹ 01 ਅਪ੍ਰੈਲ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਹੱਤਿਆ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਈਮੇਲ ਦੀ ਜਾਂਚ ਐਨਆਈਏ ਨੂੰ ਦਿੱਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਪੀ ਐੱਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਅਜੀਬ ਮਾਮਲਾ ਸਾਹਮਣੇ ਆਇਆ ਹੈ।ਇਸ ਸੰਬੰਧੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਐਨ.ਆਈ.ਏ. (NIA) ਨੂੰ ਧਮਕੀ ਭਰੇ ਈ-ਮੇਲ ਮਿਲੇ ਹਨ।

ਈਮੇਲ ‘ਚ ਕਿਹਾ ਗਿਆ ਸੀ ਕਿ 20 ਸਲੀਪਰ ਸੈੱਲ ਸਨ
ਈ-ਮੇਲ ਕਰਨ ਵਾਲੇ ਨੇ ਕਿਹਾ ਹੈ ਕਿ ਉਹ ਖੁਦਕੁਸ਼ੀ ਕਰ ਰਿਹਾ ਹੈ, ਤਾਂ ਜੋ ਇਸ ਸਾਜ਼ਿਸ਼ ਦਾ ਪਰਦਾਫਾਸ਼ ਨਾ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਲਈ ਤਿਆਰ ਹਨ। ਉਨ੍ਹਾਂ ਕੋਲ 20 ਸਲੀਪਰ ਸੈੱਲ ਹਨ। ਕੁੱਲ 20 ਕਿਲੋ ਆਰਡੀਐਕਸ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦੀ ਹੱਤਿਆ ਦੀ ਸਾਜ਼ਿਸ਼ ਦਾ ਖੁਲਾਸਾ ਹੋਣ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਈਮੇਲ ਭੇਜਣ ਵਾਲੇ ਦਾ ਪਤਾ ਲਗਾਇਆ ਜਾ ਰਿਹਾ ਹੈ।

Scroll to Top