ਸੁਨੀਲ ਜਾਖੜ

ਪੰਜਾਬ ਅਤੇ ਹਰਿਆਣਾ ਨੂੰ ਲੈ ਕੇ ਸੁਨੀਲ ਜਾਖੜ ਨੇ ਕੀਤਾ ਟਵੀਟ

ਚੰਡੀਗੜ੍ਹ, 4 ਅਪ੍ਰੈਲ 2022 : ਚੰਡੀਗੜ੍ਹ ਮੁੱਦੇ ਨੂੰ ਲੈ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਆਹਮੋ-ਸਾਹਮਣੇ ਹਨ। ਹਰਿਆਣਾ ਸਰਕਾਰ ਵੱਲੋਂ ਕੱਲ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ, ਜਿਸ ਦਾ ਜਿਕਰ ਕਰਦਿਆਂ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਬਿਆਨ ਦਿੱਤਾ ਹੈ ਕਿ ਜੋ ਭਾਈਚਾਰਾ ਸਿੰਘੂ ਬਾਰਡਰ ਤੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿਚਾਲੇ ਕਾਇਮ ਹੋਇਆ ਸੀ ਉਹ ਹੁਣ ਚੰਡੀਗੜ੍ਹ ਦੇ ਭਖਦੇ ਮੁੱਦੇ ਦੀ ਭੇਂਟ ਚੜ੍ਹ ਜਾਵੇਗਾ।

 

Scroll to Top