ਲਗਜ਼ਰੀ ਕਾਰਾਂ

ਭਗਵੰਤ ਮਾਨ ਸਰਕਾਰ ਨੇ ਲਗਜ਼ਰੀ ਕਾਰਾਂ ਦੀ ਖਰੀਦ ਬਾਰੇ ਦਿੱਤਾ ਸਪੱਸ਼ਟੀਕਰਨ

ਚੰਡੀਗ੍ਹੜ 14 ਅਪ੍ਰੈਲ 2022: ਭਗਵੰਤ ਮਾਨ ਸਰਕਾਰ ਨੇ ਲਗਜ਼ਰੀ ਕਾਰਾਂ ਦੀ ਖਰੀਦ ਬਾਰੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਸੀ ਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਜ਼ਰੀ ਕਾਰਾਂ ਦੀ ਖਰੀਦ ਬਾਰੇ ਕੋਈ ਪ੍ਰਸਤਾਵ ਜਾਂ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ ਹੈ। ਇਹ ਬਿਲਕੁਲ ਬੇਬੁਨਿਆਦ ਅਤੇ ਫਰਜ਼ੀ ਹੈ। ਕਿਰਪਾ ਕਰਕੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਗੁਰੇਜ਼ਕੀਤਾ ਜਾਵੇ । ਜਿਕਰਯੋਗ ਇਹ ਕਿ ਇਸ ਤੋਂ ਪਹਿਲਾਂ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਲਗਜ਼ਰੀ ਕਾਰਾਂ ਦਿੱਤੀਆਂ ਜਾਣਗੀਆਂ ਜਿਸ ਦਾ ਸਰਕਾਰੀ ਖਜ਼ਾਨੇ ‘ਤੇ ਫਾਲਤੂ ਬੋਝ ਪਵੇਗਾ।

Scroll to Top