ਚੰਡੀਗੜ੍ਹ 16 ਅਪ੍ਰੈਲ 2022: ਪੰਜਾਬ ਸਰਕਾਰ (Government of Punjab) ਨੇ ਅੱਜ ਸਵੇਰੇ ਜਨਤਾ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਟਵੀਟਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨੌਜਵਾਨਾਂ ਦੀ ਭਰਤੀ ਹੋਵੇਗੀ। ਇਸ ਤੋਂ ਇਲਾਵਾ ਸਬ-ਡਵੀਜ਼ਨਲ ਇੰਜੀਨੀਅਰ, ਜੇਈ ਅਤੇ ਸਟੈਨੋ ਦੀ ਮੁੜ ਬਹਾਲੀ ਹੋਵੇਗੀ।