Rakesh Tikait

SC ਵਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋਣ ‘ਤੇ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 18 ਅਪ੍ਰੈਲ 2022: ਸੁਪਰੀਮ ਕੋਰਟ ਵਲੋਂ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ | ਇਸਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਅੱਜ ਯਾਨੀ ਸੋਮਵਾਰ ਨੂੰ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਪੀੜਤ ਕਿਸਾਨਾਂ ਨੂੰ ਸੁਰੱਖਿਆ, ਮੁਆਵਜ਼ਾ ਅਤੇ ਨਿਆਂ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ ।

ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਲਿਖਿਆ ,”ਸੁਪਰੀਮ ਕੋਰਟ ਵਲੋਂ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਨਾਲ ਕਿਸਾਨਾਂ ‘ਚ ਨਿਆਂ ਦੀ ਉਮੀਦ ਜਗੀ ਹੈ। ਉੱਤਰ ਪ੍ਰਦੇਸ਼ ਸਰਕਾਰ ਪੀੜਤ ਕਿਸਾਨਾਂ ਦੀ ਸੁਰੱਖਿਆ-ਮੁਆਵਜ਼ਾ-ਨਿਆਂ ਦਿਵਾਉਣ ਦਾ ਕੰਮ ਕਰੇ। ਬੇਗੁਨਾਹ ਕਿਸਾਨਾਂ ਨੂੰ ਜੇਲ੍ਹ ‘ਚੋਂ ਕੱਢਵਾਏ। ਪੂਰਨ ਨਿਆਂ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।” ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਸੋਮਵਾਰ ਨੂੰ ਰੱਦ ਕਰ ਦਿੱਤੀ ਅਤੇ ਉਸ ਨੂੰ ਇਕ ਹਫ਼ਤੇ ਦੇ ਅੰਦਰ ਆਤਮਸਮਰਪਣ ਕਰਨ ਲਈ ਕਿਹਾ।

Rakesh Tikait

Scroll to Top