Balwant Singh Rajoana

ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ‘ਤੇ ਮਨੀਸ਼ ਤਿਵਾੜੀ ਨੇ ਟਵੀਟ ਕਰ ਕਹੀ ਇਹ ਗੱਲ

ਚੰਡੀਗੜ੍ਹ 20 ਅਪ੍ਰੈਲ 2022: ਬਲਵੰਤ ਸਿੰਘ ਰਾਜੋਆਣਾ ( Balwant Singh Rajoana) ਦੀ ਰਿਹਾਈ ਨੂੰ ਲੈ ਕੇ ਮਾਮਲਾ ਗਰਮ ਰਿਹਾ ਹੈ। ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਮੰਗ ਦਾ ਵਿਰੋਧ ਕੀਤਾ, ਜਦਕਿ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ (Manish Tewari) ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ‘ਚ ਬਦਲਾਅ ਦੀ ਗੱਲ ਕਹੀ ਹੈ |

ਮਨੀਸ਼ ਤਿਵਾੜੀ ਨੇ ਕਿਹਾ ਕਿ ਦੰਗਾ ਪੀੜਤ ਹੋਣ ਦੇ ਨਾਤੇ ਮੈਂ ਆਪਣੇ ਸਾਥੀ ਰਵਨੀਤ ਸਿੰਘ ਬਿੱਟੂ ਦਾ ਦਰਦ ਸਮਝਦਾ ਹਾਂ। ਪਰ, ਇੱਕ ਸਮਾਂ ਆਉਂਦਾ ਹੈ ਜਦੋਂ ਸਾਨੂੰ ਅੱਗੇ ਵਧਣਾ ਪੈਂਦਾ ਹੈ| ਪੰਜਾਬ ਦੇ ਇੱਕ ਵਕੀਲ ਅਤੇ ਸੰਸਦ ਮੈਂਬਰ ਹੋਣ ਦੇ ਨਾਤੇ ਮੇਰਾ ਇਹ ਸੁਚੱਜਾ ਵਿਚਾਰ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ 26 ਸਾਲ ਜੇਲ੍ਹ ਕੱਟੀ ਹੈ, ਉਹ 2007 ਤੋਂ ਫਾਂਸੀ ਦੀ ਸਜ਼ਾ ‘ਤੇ ਹੈ, ਇਸ ਲਈ ਹੁਣ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਸਮਾਂ ਆ ਗਿਆ ਹੈ।ਅਤੇ ਉਨ੍ਹਾਂ ਨੂੰ ਸੀਆਰਪੀਸੀ ਦੀ ਧਾਰਾ 432 ਤਹਿਤ ਹੁਕਮ ਪਾਸ ਕਰਕੇ ਰਿਹਾਅ ਕੀਤਾ ਜਾਵੇ।

Manish Tewari tweeted

ਰਵਨੀਤ ਸਿੰਘ ਬਿੱਟੂ ਨੇ ਪੀ.ਐਮ

ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸੁਖਬੀਰ ਸਿੰਘ ਬਾਦਲ ਦੇ ‘ਕੌੜੇ ਇਰਾਦਿਆਂ’ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਬਾਦਲ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ‘ਖੌਫ਼ਨਾਕ ਅੱਤਵਾਦੀ’ ਰਾਜੋਆਣਾ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

Scroll to Top