ਸੁਖਬੀਰ ਬਾਦਲ

SYL ਮੁੱਦੇ ‘ਤੇ ‘ਆਪ’ ਦੀ ਕਿਸੇ ਕਿਸਮ ਦੀ ਚਾਲਬਾਜ਼ੀ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ : ਸੁਖਬੀਰ ਬਾਦਲ

ਚੰਡੀਗੜ੍ਹ 20 ਅਪ੍ਰੈਲ 2022: ਪੰਜਾਬ ਦੀ ਸਿਆਸਤ ‘ਚ SYL ਦਾ ਮੁੱਦਾ ਭਖਿਆ ਹੋਇਆ ਹੈ | ਇਸਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਐਸ.ਵਾਈ.ਐੱਲ. ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰ ਕੇ ਇਸ ਪੰਜਾਬ ਮਾਰੂ ਮਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਜੜ੍ਹੋਂ ਖ਼ਤਮ ਕਰ ਦਿੱਤਾ ਸੀ। ਹੁਣ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਪਾਣੀਆਂ ਸਬੰਧੀ ਆਮ ਆਦਮੀ ਪਾਰਟੀ ਦੀ ਕਿਸੇ ਕਿਸਮ ਦੀ ਚਾਲਬਾਜ਼ੀ, ਅਸੀਂ ਕਾਮਯਾਬ ਨਹੀਂ ਹੋਣ ਦੇਵਾਂਗੇ।

sukhbir singh badal

Scroll to Top