ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਅਲਰਟ, ਪੰਜਾਬ ‘ਚ ਆਉਣ ਵਾਲੇ 5 ਦਿਨਾਂ ਅੰਦਰ ਪੈ ਸਕਦੀ ਹੈ ਭਾਰੀ ਬਾਰਸ਼

ਚੰਡੀਗੜ੍ਹ 20 ਅਪ੍ਰੈਲ 2022: ਪੰਜਾਬ ‘ਚ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਮੌਸਮ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਸੂਬੇ ‘ਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ | ਮੌਸਮ ਵਿਭਾਗ ਨੇ ਆਪਣੇ ਬਿਆਨ ‘ਚ ਕਿਹਾ ਕਿ ਅਗਲੇ 5 ਦਿਨਾਂ ਦੇ ਅੰਦਰ ਅੰਦਰ ਪੰਜਾਬ ਦੇ ਅੰਦਰ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਨਾਲ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਿਕ, ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਸ਼ਾਮਿਲ ਹਨ।

ਇਸਦੇ ਨਾਲ ਹੀ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣਗੀਆਂ। ਸੂਬੇ ਦੇ 16 ਜ਼ਿਲਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

Scroll to Top