ਥਾਰ ਗੱਡੀ

ਮੋਰਿੰਡਾ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਹੇਠਾਂ ਆਉਣ ਨਾਲ ਵਿਦਿਆਰਥਣ ਦੀ ਮੌਤ

ਚੰਡੀਗੜ੍ਹ 21 ਅਪ੍ਰੈਲ 2022: ਅੱਜ ਸਵੇਰੇ ਮੋਰਿੰਡਾ ਦੇ ਮਹਾਰਾਣਾ ਪ੍ਰਤਾਪ ਚੌਂਕ ‘ਚ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸੜਕ ਹਾਦਸੇ ‘ਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸੁੱਖੋਮਾਜਰਾ ਦੀ 11ਵੀਂ ਜਮਾਤ ਦੀ ਵਿਦਿਆਰਥਣ ਦੀ ਮੌਕੇ ‘ਤੇ ਹੋ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮੋਰਿੰਡਾ ਨੇੜਲੇ ਪਿੰਡ ਅਰਨੌਲੀ ਦੀ ਰਹਿਣ ਵਾਲੀ ਵਿਦਿਆਰਥਣ ਪਰਮਜੀਤ ਕੌਰ ਆਪਣੀ ਸਹੇਲੀ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਦੇ ਨਾਲ ਮੋਟਰਸਾਇਕਲ ‘ਤੇ ਸਵਾਰ ਸੀ| ਉਹਨਾਂ ਨੂੰ ਸਕੂਲ ਛੱਡਣ ਜਾ ਰਿਹਾ ਸੀ।

ਇਸ ਦੌਰਾਨ ਸੜਕ ਤੇ ਪਏ ਡੂੰਘੇ ਖੱਡੇ ਕਾਰਨ ਝਟਕਾ ਲੱਗਣ ‘ਤੇ ਉਹ ਹੇਠਾਂ ਡਿੱਗ ਗਈ ਅਤੇ ਪਿੱਛੇ ਆ ਰਹੇ ਟਰੱਕ ਦੇ ਹੇਠ ਆਉਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੌਰਾਨ ਮੌਕੇ ਉੱਤੇ ਮੌਜੂਦ ਲੋਕਾਂ ਨੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

Tragic accident in Morinda

Scroll to Top