Sumedh Saini

ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜੀ ‘ਤੇ ਰਾਖਵਾਂ ਰੱਖਿਆ ਫੈਸਲਾ

ਚੰਡੀਗੜ੍ਹ 22 ਅਪ੍ਰੈਲ 2022: ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਵੱਲੋਂ 6.40 ਕਰੋੜ ਰੁਪਏ ਦੇ ਲੈਣ ਦੇਣ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਅਰਜੀ ਪਾਈ ਗਈ ਸੀ | ਇਸ ਦੌਰਾਨ ਜ਼ਮਾਨਤ ਦੀ ਅਰਜੀ ‘ਤੇ ਜ਼ਿਲ੍ਹਾ ਸ਼ੈਸ਼ਨ ਅਦਾਲਤ ਵਿੱਚ ਬਹਿਸ ਖ਼ਤਮ ਹੋ ਚੁੱਕੀ ਹੈ। ਇਸ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 25 ਅਪ੍ਰੈਲ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦਈਏ ਕਿ ਸੁਮੇਧ ਸੈਣੀ ਨੂੰ ਪਹਿਲਾਂ ਸੁਪਰੀਮ ਕੋਰਟ ਅਤੇ ਹੁਣ ਹਾਈਕੋਰਟ ਵੱਲੋਂ 26 ਅਪ੍ਰੈਲ ਤੱਕ ਗ੍ਰਿਫਤਾਰੀ ਤੋਂ ਰਾਹਤ ਮਿਲੀ ਹੋਈ ਹੈ।

Scroll to Top