Drone Training Hub

CM ਭਗਵੰਤ ਮਾਨ ਵੱਲੋਂ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਹੱਬ ਦਾ ਉਦਘਾਟਨ

ਚੰਡੀਗੜ੍ਹ 23 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਯਾਨੀ ਸ਼ਨੀਵਾਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਹੱਬ  (Drone Training Hub) ਦਾ ਉਦਘਾਟਨ ਕੀਤਾ ਗਿਆ ਹੈ । ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਟੈਕਨਾਲੋਜੀ ਨੇ ਪੂਰੀ ਦੁਨੀਆ ਨੂੰ ਇਕ ਛੋਟਾ ਜਿਹਾ ਪਿੰਡ ਬਣਾ ਦਿੱਤਾ ਹੈ।ਇਸਦੇ ਨਾਲ ਹੀ ਉਨ੍ਹਾਂ ਕਿਹਾ ਪੰਜਾਬ ਇਕ ਸਰਹੱਦੀ ਸੂਬਾ ਹੈ, ਜਿਸ ਕਾਰਨ ਸੂਬੇ ਨੂੰ ਡਰੋਨ ਸਿਸਟਮ ਦੀ ਬਹੁਤ ਜ਼ਿਆਦਾ ਲੋੜ ਹੈ। ਪੰਜਾਬ ‘ਚ ਰੋਜ਼ਾਨਾ ਸਰਹੱਦ ਪਾਰੋਂ ਆ ਰਹੇ ਡਰੋਨ ਫੜ੍ਹੇ ਜਾ ਰਹੇ ਹਨ, ਜਿਸ ਕਾਰਨ ਸੂਬੇ ਕੋਲ ਡਰੋਨ ਸਿਸਟਮ ਹੋਣਾ ਬੇਹੱਦ ਜ਼ਰੂਰੀ ਹੈ।

ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਇਸਤੇਮਾਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨਾਂ ‘ਚ ਬਹੁਤ ਟੈਲੰਟ ਰੱਖਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਅਸੀਂ ਇੰਡਸਟਰੀ ਲੈ ਕੇ ਆਵਾਂਗੇ ਅਤੇ ਮਲਟੀ ਨੈਸ਼ਨਲ ਕੰਪਨੀਆਂ ਨੂੰ ਇੱਥੇ ਆਉਣ ਦਾ ਸੱਦਾ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਡਿਗਰੀ ਮੁਤਾਬਕ ਕੰਮ ਮਿਲੇਗਾ। ਉਨ੍ਹਾਂ ਕਿਹਾ ਕਿ ਇੱਥੇ ਹਰ ਕਿਸੇ ਨੂੰ ਕੰਮ ਮਿਲੇਗਾ ਤਾਂ ਕੋਈ ਵੀ ਪੰਜਾਬ ਦੀ ਧਰਤੀ ਨੂੰ ਛੱਡ ਕੇ ਜਾਣ ਦੀ ਕਦੇ ਨਹੀਂ ਸੋਚੇਗਾ।

Scroll to Top