ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਵਿੱਚ ਬਿਜਲੀ ਦਾ ਮੰਗ ਪੂਰੀ ਕਰਨਾ ਪੀਐੱਸਪੀਸੀਐੱਲ ਦੇ ਵਸੋਂ ਬਾਹਰ ਹੋ ਗਿਆ ਹੈ। ਬਿਜਲੀ ਬੰਦ ਹੋਣ ਤੇ ਬਿਜਲੀ ਦੀ ਮੰਗ ਵਧਣ ਦੀ ਦੁਹਾਈ ਪਾਉੰਦਿਆਂ ਖਪਤਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਣ ਲੱਗੀ ਹੈ | ਬਿਜਲੀ ਦੇ ਲੰਬੇ ਕੱਟਾਂ ਨਾਲ ਪੂਰਾ ਸੂਬਾ ਹਨੇਰੇ ਵਿੱਚ ਡੁੱਬ ਗਿਆ ਹੈ।
ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ | ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਟਵੀਟ ਕਰਕੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਪੂਰੇ ਪੰਜਾਬ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਚੋਣਾਂ ਤੋਂ ਬਾਅਦ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਦੇ ਲੰਬੇ ਕੱਟਾਂ ਨਾਲ ਪੂਰਾ ਸੂਬਾ ਹਨੇਰੇ ਵਿੱਚ ਡੁੱਬ ਗਿਆ ਹੈ।
AAP National Convenor Arvind Kejriwal promised 24×7 electricity to whole Punjab before elections & after elections whole state has plunged into darkness with long power cuts in cities & villages.
— Partap Singh Bajwa (@Partap_Sbajwa) April 28, 2022