ਕਿਸਾਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਖਿਲਾਫ 5 ਮਈ ਨੂੰ ਵਿਸ਼ਾਲ ਧਰਨਾ

ਚੰਡੀਗੜ੍ਹ 28 ਅਪ੍ਰੈਲ 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਪੰਜਾਬ ਸਰਕਾਰ ਖਿਲਾਫ ਵੱਡਾ ਮੋਰਚਾ ਸ਼ੁਰੂ ਕਰਨ ਜਾ ਰਹੀ ਹੈ | ਇਨ੍ਹਾਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਮੁਆਵਜੇ , ਪਾਣੀ , ਖਾਦਾਂ ਆਦਿ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕੀਤਾ ਜਾਵੇਗਾ | ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦੇ ਖਿਲਾਫ 5 ਮਈ ਨੂੰ ਪੰਜਾਬ ਭਰ ਦੇ 15 ਜ਼ਿਲ੍ਹਿਆਂ ਵਿੱਚ ਵਿਸ਼ਾਲ ਧਰਨੇ ਦਿੱਤੇ ਜਾ ਰਹੇ ਹਾਂ, ਜਿਵੇਂ ਤਰਨ ਤਾਰਨ, ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਮੋਗਾ, ਫਾਜ਼ਿਲਕਾ, ਫ਼ਰੀਦਕੋਟ, ਮਾਨਸਾ ਬਰਨਾਲਾ, ਰੋਪੜ, ਮੁਕਤਸਰ, ਲੁਧਿਆਣਾ ਆਦਿ ਵਿੱਚ ਪਿੰਡ ਪੱਧਰੀ ਮੀਟਿੰਗਾਂ ਨੂੰ ਲਗਾ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ, ਨੌਜਵਾਨ ਚੜ੍ਹਦੀ ਕਲਾ ਧਰਨਿਆਂ ਵਿੱਚ ਸ਼ਾਮਲ ਹੋਣਗੇ ਤੇ ਮੰਗ ਕਰਨਗੇ ਕੇਂਦਰ ਸਰਕਾਰ 9 ਦਸੰਬਰ ਨੂੰ ਕਿਸਾਨ ਜਥੇਬੰਦੀ ਨਾਲ ਕੀਤੇ ਲਿਖਤੀ ਸਮਝੌਤੇ ਨੂੰ ਇੰਨ-ਬਿੰਨ ਲਾਗੂ ਕਰੇ, ਲਖੀਮਪੁਰ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਨੂੰ 120 ਧਾਰਾ ਲਗਾ ਕੇ ਗ੍ਰਿਫ਼ਤਾਰ ਕਰੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ, ਕਣਕ ਦਾ ਦਾਣਾ ਮਾਜੂ ਹੋਣ ਨਾਲ ਘਟੇ ਝਾੜ ਨਾਲ ਹੋਈ ਤਬਾਹੀ ਨੂੰ ਦੇਖਦੇ ਹੋਏ ਫਸਲ ਉਤੇ 500 ਰੁਪਏ ਕੁਇੰਟਲ ਬੋਨਸ ਦਿੱਤਾ ਜਾਵੇ, ਖਰੀਦ ਮਾਪ ਫੰਡਾਂ ਵਿੱਚ ਕੇਂਦਰ ਸਰਕਾਰ ਤੁਰੰਤ ਛੋਟ ਦੇਣ ਦਾ ਐਲਾਨ ਕਰੇ, ਡਾਇਆ ਖਾਦ ਦੀ ਕੀਮਤ ਵਿੱਚ ਕੀਤਾ 150 ਰੁਪਏ ਦਾ ਕੀਤਾ ਵਾਧਾ ਵਾਪਸ ਲਿਆ ਜਾਵੇ |

ਇਸਦੇ ਨਾਲ ਹੀ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਮੁਆਵਜ਼ੇ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਕਰਜਾਈ ਕਿਸਾਨਾਂ ਦੇ ਲਏ ਗ਼ੈਰ ਕਾਨੂੰਨੀ ਚੈੱਕ ਵਾਪਿਸ ਕੀਤੇ ਜਾਣ, ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ 10 ਘੰਟੇ ਰੋਜ਼ਾਨਾ ਯਕੀਨੀ ਬਣਾਈ ਜਾਵੇ,ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ, ਪੰਜਾਬ ਸਰਕਾਰ ਕੇਰਲ ਦੀ ਤਰਜ ਉੱਤੇ ਬੀਜੀਆਂ ਵਾਲੀਆਂ ਸਾਰੀਆਂ ਫਸਲਾਂ ਉੱਤੇ M.S.P. ਦਾ ਗਾਰੰਟੀ ਕਾਨੂੰਨ ਬਣਾਵੇ, ਬਾਸਮਤੀ ਉਤੇ M.S.P. ਦਿੱਤੀ ਜਾਵੇ, ਗੰਨੇ ਦਾ 800 ਕਰੋੜ ਬਕਾਇਆ ਤੁਰੰਤ ਦਿੱਤਾ ਜਾਵੇ, ਤਾਰ ਪਾਰਲੀਆ ਜ਼ਮੀਨਾਂ ਦਾ ਪਿਛਲੇ ਪੰਜ ਸਾਲ ਦਾ 10 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

Scroll to Top