ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ (Patiala) ‘ਚ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਕਾਰ ਮਾਰਚ ਕੱਢਣ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ | ਇਸ ਦੌਰਾਨ ਤਾਜ਼ਾ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ (Sikh organizations) ਦੇ ਕਾਰਕੁਨਾਂ ਅਤੇ ਸ਼ਿਵ ਸੈਨਾ (Shiv Sena) ਦਰਮਿਆਨ ਪਥਰਾਅ ਵੀ ਹੋਇਆ ਹੈ ਅਤੇ ਇਨ੍ਹਾਂ ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਹਵਾਈ ਫਾਇਰਿੰਗ ਵੀ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਜਥੇਬੰਦੀਆਂ ਤੇ ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ। ਦੂਜੇ ਪਾਸੇ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ । ਐੱਸ.ਪੀ. ਸਿਟੀ ਹਰਪਾਲ ਸਿੰਘ, ਡੀ. ਐੱਸ.ਪੀ. ਸਿਟੀ-1 ਅਸ਼ੋਕ ਕੁਮਾਰ ਅਤੇ ਸਿਟੀ-2 ਮੋਹਿਤ ਅਗਰਵਾਲ ਅਤੇ ਡੀ.ਐੱਸ.ਪੀ ਨਾਭਾ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।
ਇਕ ਪਾਸੇ ਆਰੀਆ ਸਮਾਜ ਇਲਾਕੇ ਤੋਂ ਮਾਰਚ ਕੱਢਿਆ ਜਾਣਾ ਹੈ ਅਤੇ ਦੂਜੇ ਪਾਸੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਿਵ ਸੈਨਾ ਦਾ ਵਿਰੋਧ ਕਰਨ ਲਈ ਮੌਜੂਦ ਸਨ, ਪੁਲਸ ਦੀ ਕੋਸ਼ਿਸ਼ ਹੈ ਕਿ ਰੋਸ ਮਾਰਚ ਨੂੰ ਨਾ ਨਿਕਲਣ ਦਿੱਤਾ ਜਾਵੇ।