ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੀਤਮ ਸਿੰਘ ਅਤੇ ਅਮਰਜੀਤ ਸਿੰਘ ਦਾ ਹੋਇਆ ਦਿਹਾਂਤ

ਚੰਡੀਗੜ੍ਹ 04 ਮਈ 2022: ਭਗਤਾ ਭਾਈ ਬਿੰਦਰ ਜਲਾਲ 3 ਮਈ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਹੀ ਮਿਹਨਤੀ ਆਗੂ ਪ੍ਰੀਤਮ ਸਿੰਘ ਜੀ ਅਤੇ ਅਮਰਜੀਤ ਸਿੰਘ ਜੀ (ਦੋਵੇਂ ਭਰਾ) ਦੇ ਅਕਾਲ ਚਲਾਣੇ ਦੀ ਖਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।ਪ੍ਰਾਪਤ ਜਾਣਕਾਰੀ ਮੁਤਾਬਕ ਅਮਰਜੀਤ ਸਿੰਘ ਅਤੇ ਉਸਦਾ ਭਰਾ ਪ੍ਰੀਤਮ ਸਿੰਘ ਦੋਹਾਂ ਦੀ ਮੌਤ ਹੋ ਗਈ ਪ੍ਰੀਤਮ ਸਿੰਘ 70 ਦੀ ਬਿਮਾਰੀ ਕਾਰਨ ਮੌਤ ਹੋ ਗਈ,ਉਸ ਦਾ ਸਦਮਾ ਨਾਂ ਸਹਾਰਦੇ ਹੋਏ ਠੀਕ 20 ਮਿੰਟ ਬਾਅਦ ਅਮਰਜੀਤ ਸਿੰਘ 68 ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਿਨ੍ਹਾਂ ਦਾ ਅੰਤਮ ਸਸਕਾਰ ਭਗਤਾ ਭਾਈ ਦੇ ਸਮਸ਼ਾਨ ਘਾਟ ਵਿਖੇ ਕੀਤਾ ਗਿਆ |

ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀ ਬੇਟੀ ਕਰਨਜੀਤ ਕੌਰ ਨੇ ਦਿੱਤੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਮਿਲਣਸਾਰ ਅਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਕੰਮ ਆਉਣ ਵਾਲੇ ਇਨਸਾਨ ਸਨ। ਉਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਸੱਚੇ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਉਹ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਅਤੇ ਸਾਨੂੰ ਸਾਰਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।

Scroll to Top