ਚੰਡੀਗੜ੍ਹ 04 ਮਈ 2022: ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ (Wriddhiman Saha) ਨੂੰ ਇੰਟਰਵਿਊ ਲਈ ਧਮਕੀ ਦੇਣ ਵਾਲੇ ਪੱਤਰਕਾਰ ਬੋਰੀਆ ਮਜੂਮਦਾਰ ‘ਤੇ ਬੀਸੀਸੀਆਈ ਨੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਬੀਸੀਸੀਆਈ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।
ਕਮੇਟੀ ਨੇ ਇਸ ਮਾਮਲੇ ਵਿੱਚ ਮਜੂਮਦਾਰ ਨੂੰ ਦੋਸ਼ੀ ਪਾਇਆ ਸੀ ਅਤੇ ਹੁਣ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸਾਹਾ ਨੂੰ ਭਾਰਤ ਦੀ ਟੈਸਟ ਟੀਮ ਤੋਂ ਬਾਹਰ ਕੀਤੇ ਜਾਣ ਤੋਂ ਬਾਅਦ ਮਜੂਮਦਾਰ ਨੇ ਇਸ ਮਾਮਲੇ ‘ਤੇ ਉਸ ਨਾਲ ਗੱਲ ਕਰਨੀ ਚਾਹੀ ਪਰ ਸਾਹਾ ਨੇ ਇਨਕਾਰ ਕਰਨ ‘ਤੇ ਮਜੂਮਦਾਰ ਨੂੰ ਗੁੱਸਾ ਆ ਗਿਆ ਅਤੇ ਧਮਕੀ ਦਿੱਤੀ ਕਿ ਉਹ ਕਦੇ ਵੀ ਇੰਟਰਵਿਊ ਨਹੀਂ ਕਰਨਗੇ।