Punjabi University

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਏ ਕਲਾਸ ਅਫਸਰਾਂ ਵੱਲੋਂ ਰੋਸ ਪ੍ਰਦਰਸ਼ਨ

ਪਟਿਆਲਾ 11 ਮਈ 2022: ਅਕਸਰ ਹੀ ਪੰਜਾਬੀ ਯੂਨਵਰਸਿਟੀ (Punjabi University) ਪਟਿਆਲਾ  ਕਿਸੇ ਨਾ ਕਿਸੇ ਨਾ ਕਿਸੇ ਕਾਰਨਾਂ ਕਰਕੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ ਚਾਹੇ ਯੂਨੀਵਰਸਿਟੀ ਵਿੱਚ ਤਨਖ਼ਾਹਾਂ ਦਾ ਮਸਲਾ ਹੋਵੇ ਜਾਂ ਪ੍ਰਮੋਸ਼ਨਾਂ ਹੋਵੇ ਜਾਂ ਫਿਰ ਧਰਨਿਆਂ ਦਾ |ਬੇਸ਼ੱਕ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਢਾਂਚੇ ਨੂੰ ਹੋਰ ਵਧੇਰੇ ਪ੍ਰਫੁੱਲਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਨੇ ਪਰ ਦੂਜੇ ਪਾਸੇ ਵਿਦਿਆਰਥੀਆਂ ਦਾ ਸੁਨਹਿਰੀ ਭਵਿੱਖ ਬਣਾਉਣ ਵਾਲੇ ਇਹ ਏ ਕਲਾਸ ਅਫਸਰ ਜਾਂ ਅਧਿਆਪਕ ਅੱਜ ਤਨਖਾਹਾਂ ਲਈ ਜੂਝਦੇ ਨਜ਼ਰ ਆ ਰਹੇ ਹਨ |

ਇਸ ਦੇ ਚੱਲਦਿਆਂ ਹੁਣ ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਏ ਕਲਾਸ ਅਫਸਰ (A Class Officers) ਯੂਨੀਅਨ ਵੱਲੋਂ ਦੋ ਮਹੀਨਿਆਂ ਦੀ ਤਨਖਾਹ ਅਤੇ ਆਪਣੇ ਚਹੇਤਿਆਂ ਨੂੰ ਪ੍ਰਮੋਸ਼ਨ ਦੇਣ ਦੇ ਸੰਬੰਧ ਵਿਚ ਵਾਈਸ ਚਾਂਸਲਰ ਦੇ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ | ਵਾਈਸ ਚਾਂਸਲਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਏ ਕਲਾਸ ਅਫਸਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਹਨ ਪਰ ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲਦੀਆਂ ਜਿਸ ਕਰਕੇ ਉਨ੍ਹਾਂ ਦਾ ਗੁਜ਼ਾਰਾ ਔਖਾ ਹੋ ਗਿਆ |

ਉਥੇ ਹੀ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਆਪਣੇ ਚਹੇਤਿਆਂ ਨੂੰ ਪ੍ਰਮੋਸ਼ਨਾ ਦੇ ਰਿਹੈ ਜਦੋਂਕਿ ਕਈ ਸਾਲਾਂ ਤੋਂ ਕੰਮ ਕਰ ਰਹੇ ਅਫ਼ਸਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹੈ ਇਨ੍ਹਾਂ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਯੂਨੀਵਰਸਿਟੀ ਦਾ ਸਾਰਾ ਕੰਮਕਾਜ ਠੱਪ ਕਰਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ |

Scroll to Top