ਚੰਡੀਗੜ੍ਹ 12 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ (AAP District Presidents) ਨਾਲ ਮੁਲਾਕਾਤ ਕੀਤੀ ਹੈ | ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਲੋਕਾਂ ਵਿਚਕਾਰ ਰਹਿਣ ਲਈ ਕਿਹਾ ਹੈ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ ਤੇ ਕਿਹਾ ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ |
July 8, 2024 10:02 pm