ਚੰਡੀਗੜ੍ਹ 14 ਮਈ 2022: ਸੁਨੀਲ ਜਾਖੜ ਦੇ ਵਲੋਂ ਕਾਂਗਰਸ ਪਾਰਟੀ ਛੱਡਣ ਦੇ ਐਲਾਨ ਤੋਂ ਬਾਅਦ ਭਾਜਪਾ ਦੇ ਫਤਿਹਜੰਗ ਬਾਜਵਾ (Fateh Jang Bajwa) ਨੇ ਸੁਨੀਲ ਜਾਖੜ ਨੂੰ ਭਾਜਪਾ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਜਿਕਰਯੋਗ ਹੈ ਕਿ ਫਤਿਹਜੰਗ ਬਾਜਵਾ ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ ਸਨ |ਉਨ੍ਹਾਂ ਕਿਹਾ ਕਿ ਪਾਰਟੀ ਨੂੰ ਵੱਡੇ ਤੇ ਸੂਝਵਾਨ ਆਗੂਆਂ ਦੀ ਲੋੜ ਹੈ। ਇਸਦੇ ਨਾਲ ਹੀ ਫਤਿਹਜੰਗ ਬਾਜਵਾ ਨੇ ਕਿਹਾ ਕਿ ਅਗਲੀ ਗਾਜ਼ ਨਵਜੋਤ ਸਿੱਧੂ ‘ਤੇ ਡਿੱਗ ਸਕਦੀ ਹੈ ਅਤੇ ਕਾਂਗਰਸ ਧੜਿਆਂ ‘ਚ ਵੰਡੀ ਹੋਈ ਹੈ। ਉਨ੍ਹਾਂ ਕਿਹਾ ਪੰਜਾਬ ਪ੍ਰਧਾਨ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਕਾਂਗਰਸ ਨੂੰ ਸੰਭਾਲਣ ਤੋਂ ਅਸਮਰਥ ਹਨ।
ਜਿਕਰਯੋਗ ਹੈ ਕਿ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਅੱਜ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਇਸ ਗੱਲ ਦਾ ਐਲਾਨ ਫੇਸਬੁੱਕ ‘ਤੇ ਲਾਈਵ ਹੋ ਕੇ ਕੀਤਾ। ਆਪਣੀ ‘ਦਿਲ ਕੀ ਗੱਲ’ ਬੋਲਣ ਲਈ ਫੇਸਬੁੱਕ ‘ਤੇ ਲਾਈਵ ਹੋਣ ਤੋਂ ਘੰਟੇ ਪਹਿਲਾਂ ਸੁਨੀਲ ਜਾਖੜ ਨੇ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਦਾ ਚਿੰਨ੍ਹ ਹਟਾ ਦਿੱਤਾ ਸੀ।