ਕਿਸਾਨ

ਪੰਜਾਬ ਸਰਕਾਰ ਅਤੇ ਕਿਸਾਨਾਂ ’ਚ ਸਹਿਮਤੀ ਬਣੀ, ਜਲਦ ਹੀ ਮੋਰਚਾ ਖ਼ਤਮ ਕਰਨਗੇ ਕਿਸਾਨ

ਚੰਡੀਗੜ੍ਹ 18 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ (Chief Minister Bhagwant Mann) ਕਿਸਾਨ ਜੱਥੇਬੰਦੀਆਂ (farmers organizations) ਨਾਲ ਮੀਟਿੰਗ ਖ਼ਤਮ ਹੋ ਚੁੱਕੀ ਹੈ। ਇਸ ਮੀਟਿੰਗ ‘ਚ ਪੰਜਾਬ ਸਰਕਾਰ ਅਤੇ ਕਿਸਾਨਾਂ ’ਚ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਹੁਣ ਜਲਦ ਹੀ ਕਿਸਾਨਾਂ ਵਲੋਂ ਮੋਹਾਲੀ ‘ਚ ਮੋਰਚਾ ਖਤਮ ਹੋ ਜਾਵੇਗਾ। ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਸਹਿਮਤੀ ਬਣ ਚੁੱਕੀ ਹੈ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ ਮੁਹਾਲੀ ਬਾਰਡਰ ‘ਤੇ ਜਾ ਕੇ ਕਿਸਾਨਾਂ ਦਾ ਧਰਨਾ ਸਮਾਪਤ ਕਰਵਾਉਣਗੇ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਥੋੜ੍ਹੇ ਸਮੇਂ ਬਾਅਦ ਹੀ ਉਹ ਮੁਹਾਲੀ ਪਹੁੰਚਣਗੇ |ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 13 ਵਿੱਚੋਂ 12 ਮੰਗਾਂ ਮੰਨ ਲਈਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕਣਕ ‘ਤੇ 500 ਰੁਪਏ ਪ੍ਰਤੀ ਏਕੜ ਬੋਨਸ ਦੇਣ ਲਈ ਕੇਂਦਰ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਹੈ।

ਕਿਸਾਨ

farmers

ਕਿਸਾਨਾਂ ਵਲੋਂ ਪੰਜਾਬ ਸਰਕਾਰ ਸਾਹਮਣੇ ਇਹ ਮੰਗਾਂ ਰੱਖੀਆਂ ਗਈਆਂ ਸਨ |

1. ਪੰਜਾਬ ਸਰਕਾਰ ਨੂੰ ਕਣਕ ਦੀ ਝਾੜ ਘੱਟ ਹੋਣ ਕਾਰਨ 500 ਰੁਪਏ ਪ੍ਰਤੀ ਏਕੜ ਬੋਨਸ ਦੇਣਾ ਚਾਹੀਦਾ ਹੈ  |
2. ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਦਾ ਫੈਸਲਾ ਰੱਦ ਕੀਤਾ ਜਾਵੇ |
3. ਮੱਕੀ ਅਤੇ ਮੂੰਗੀ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੋ |
4. ਬਾਸਮਤੀ ਦਾ ਭਾਅ 4500 ਰੁਪਏ ਪ੍ਰਤੀ ਕੁਇੰਟਲ ਐਲਾਨ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ |
4. ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦੇ ਨੁਮਾਇੰਦੇ ਨੂੰ ਬਹਾਲ ਕਰੋ |
5. ਕੇਂਦਰੀ ਪੂਲ ਤੋਂ ਬਿਜਲੀ ਪਹਿਲਾਂ ਵਾਂਗ ਬਹਾਲ ਕਰੋ  |
6. ਕਿਸਾਨਾਂ ਨੂੰ ਝੋਨਾ ਲਾਉਣ ਲਈ 10 ਜੂਨ ਤੋਂ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ |
7. ਖੇਤੀ ਮੋਟਰਾਂ ਦਾ ਲੋਡ ਵਧਾਉਣ ਲਈ ਫੀਸ 4800 ਤੋਂ ਘਟਾ ਕੇ 1200 ਕੀਤੀ ਜਾਵੇ |
8. ਗੰਨੇ ਦੀ ਫਸਲ ਦਾ ਬਕਾਇਆ ਭਾਅ 35 ਰੁਪਏ ਦੇ ਵਾਧੇ ਨਾਲ ਤੁਰੰਤ ਅਦਾ ਕੀਤਾ ਜਾਵੇ |
9. ਕਰਜ਼ੇ ਕਾਰਨ ਕਿਸਾਨਾਂ ਦੇ ਵਾਰੰਟ ਅਤੇ ਕੁਰਕੀਆਂ ਬੰਦ ਕਰਵਾਈਆਂ ਜਾਣ।

10.ਬੈਂਕਾਂ ਵੱਲੋਂ ਲਗਾਏ ਗਏ 22 ਹਜ਼ਾਰ ਕੇਸ ਵਾਪਸ ਲਏ ਜਾਣ।

11.ਚੋਣ ਵਾਅਦੇ ਮੁਤਾਬਕ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ |
12. ਪੰਚਾਇਤੀ ਜ਼ਮੀਨਾਂ ਦੇ ਨਾਂ ‘ਤੇ ਆਬਾਦ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਬੰਦ ਕੀਤੀਆਂ ਜਾਣ |

Scroll to Top