July 7, 2024 12:22 pm
Simarjit Singh Bains

ਹਾਈਕੋਰਟ ਨੇ ਸਿਮਰਜੀਤ ਬੈਂਸ ਦੀ ਜਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਮੁਲਤਵੀ

ਚੰਡੀਗੜ੍ਹ 19 ਮਈ 2022: ਬਾਲਾਤਕਾਰ ਮਾਮਲੇ ਵਿੱਚ ਭਗੌੜੇ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਹਾਈਕੋਰਟ ਵਿਚ ਪਾਈ ਗਈ ਜਮਾਨਤ ਅਰਜੀ ਤੇ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਹੈ। ਜਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਬਲਾਤਕਾਰ ਦੇ ਕੇਸ ਵਿੱਚ ਅਦਾਲਤ ਵੱਲੋਂ ਭਗੌੜਾ ਐਲਾਨਿਆ ਗਿਆ ਸੀ | ਇਸ ਦੌਰਾਨ ਸਿਮਰਜੀਤ ਬੈਂਸ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਵਾਲੇ ਹੁਕਮਾਂ ਨੂੰ ਰੱਦ ਕਰਨ ਲਈ ਪਾਈ ਪਟੀਸ਼ਨ ’ਤੇ ਹਾਈਕੋਰਟ ‘ਚ 9 ਮਈ ਨੂੰ ਵਿੱਚ ਸੁਣਵਾਈ ਹੋਈ ਜਿਸ ਨੂੰ 19 ਤੱਕ ਤਾਲ ਦਿੱਤਾ ਗਿਆ ਸੀ | ਇਸ ਦੇ ਨਾਲ ਹੀ ਬੈਂਸ ਨੇ ਆਪਣੇ ਖਿਲਾਫ ਦਰਜ ਹੋਏ ਬਲਾਤਕਾਰ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਹੈ |