Bhagwant Mann

CM ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਇਨ੍ਹਾਂ ਮੁੱਦਿਆਂ ‘ਤੇ ਕੀਤੀ ਗੱਲਬਾਤ

ਚੰਡੀਗੜ੍ਹ 19 ਮਈ 2022: ਬੀਤੇ ਦਿਨ ਪੰਜਾਬ ਸਰਕਾਰ (Punjab government) ਅਤੇ ਕਿਸਾਨਾਂ ‘ਚ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਦਾ ਪੱਕਾ ਮੋਰਚਾ ਖ਼ਤਮ ਕਰ ਦਿੱਤਾ | ਇਸ ਦੌਰਾਨ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਸੀ ਕਿ ਸੀ ਐੱਮ ਭਗਵੰਤ ਮਾਨ (Bhagwant Mann) ਕੱਲ੍ਹ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ |

ਇਸਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਨੇ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ। ਸੀ ਐੱਮ ਭਗਵੰਤ ਮਾਨ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਪੰਜਾਬ ਦੇ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਹੋਈ ਹੈ । ਇਸਦੇ ਨਾਲ ਹੀ ਬੀ.ਬੀ.ਐਮ.ਬੀ. ਦੇ ਮੁੱਦੇ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਚਰਚਾ ਹੋਈ। ਸੀ ਐੱਮ ਮਾਨ ਨੇ ਕਿਹਾ ਹੈ ਕਿ ਅਸੀਂ ਮੰਗ ਕੀਤੀ ਹੈ ਕਿ ਪੰਜਾਬ ਦੇ ਅਧਿਕਾਰਾਂ ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਕਣਕ ਦੇ ਸੀਜ਼ਨ ਮੌਕੇ ਕੇਂਦਰ ਸਰਕਾਰ ਨੇ ਪੂਰਾ ਸਹਿਯੋਗ ਦਿੱਤਾ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਗਿਆ। ਮਾਨ ਨੇ ਕਿਹਾ ਹੈ ਕਿ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਨੀਮ ਫੌਜੀ ਦਸਤਿਆਂ ਦੀਆਂ 10 ਕੰਪਨੀਆਂ ਆ ਗਈਆ ਹਨ ਅਤੇ 10 ਹੋਰ ਕੰਪਨੀਆਂ ਦੀ ਮੰਗ ਕੀਤੀ ਹੈ ਅਤੇ ਕੇਂਦਰ ਸਰਕਾਰ ਨੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦਾ ਸਾਥ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰੀ ਕ੍ਰਾਂਤੀ ਮੌਕੇ ਪੰਜਾਬ ਦੇ ਦੇਸ਼ ਦੇ ਭੰਡਾਰ ਭਰ ਦਿੱਤੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਐਫ.ਸੀ.ਆਈ. ਦੁਆਰਾ ਸਾਰੀ ਫ਼ਸਲ ਚੁੱਕਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ।

Scroll to Top