Baljit Singh Daduwal

ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਕਮੇਟੀ ‘ਚੋਂ ਬਾਹਰ ਕੱਢਣ ਦੀ ਕੀਤੀ ਮੰਗ

ਚੰਡੀਗੜ੍ਹ 20 ਮਈ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਦੌਰਾਨ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਨੇ ਸੁਖਬੀਰ ਸਿੰਘ ਬਾਦਲ ਨੂੰ ਬੰਦੀ ਸਿੰਘ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਵਿੱਚੋਂ ਬਾਹਰ ਕੱਢਣ ਦੀ ਮੰਗੀ ਕੀਤੀ ਹੈ।

ਇਸ ਮਾਮਲੇ ਨੂੰ ਲੈ ਕੇ ਦਾਦੂਵਾਲ ਨੇ ਐਸਜੀਪੀਸੀ ਪ੍ਰਧਾਨ ਨੂੰ ਚਿੱਠੀ ਲਿਖੀ ਹੈ। ਚਿੱਠੀ ‘ਚ ਦਾਦੂਵਾਲ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਬੇਅਦਬੀ ਅਤੇ ਡੇਰਾ ਮੁਖੀ ਨੂੰ ਮੁਆਫੀ ਦਵਾਉਣ ਦੇ ਦੋਸ਼ਾਂ ਵਿੱਚ ਘਿਰੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੁੱਝ ਨਹੀਂ ਕੀਤਾ ਗਿਆ । ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ 11 ਮੈਂਬਰੀ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

Baljit Singh Daduwal

Scroll to Top