ਚੰਡੀਗੜ੍ਹ 20 ਮਈ 2022: ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।
ਇਸ ਮੁੱਦੇ ਨੂੰ ਲੈ ਕੇ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Khaira) ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸੰਬੰਧੀ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ | ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਸਰਕਾਰਾਂ ਤੋਂ ਬਦਲਾਅ ਦਾ ਵਾਅਦਾ ਕੀਤਾ ਸੀ। ਪਰ ਬਦਕਿਸਮਤੀ ਹੈ ਕਿ ਤੁਹਾਡੀ ਨੀਤੀ ਵੀ ਉਨ੍ਹਾਂ ਵਾਂਗ ਜਾਪਦੀ ਹੈ। ਜੋ ਇਨਸਾਫ ਦੇਣ ਤੋਂ ਇਨਕਾਰੀ ਹੈ।